ਪੰਜਾਬੀਆਂ ਦੀ ਲੱਗੀ ਲਾਟਰੀ...ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ, ਇਨ੍ਹਾਂ ਲੋਕਾਂ ਨੂੰ ਹੋਵੇਗਾ ਜ਼ਬਰਦਸਤ ਫਾਇਦਾ
ਕੇਂਦਰ ਸਰਕਾਰ ਇੱਕ ਵੱਡਾ ਪ੍ਰੋਜੈਕਟ ਲੈ ਕੇ ਆਈ ਹੈ, ਜੋ ਪੰਜਾਬੀਆਂ ਲਈ ਲਾਹੇਵੰਦ ਸਾਬਿਤ ਹੋਏਗਾ। ਕੇਂਦਰ ਸਰਕਾਰ ਨੇ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਬੁਲੇਟ ਟ੍ਰੇਨ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਿਸ ਕਰਕੇ ਪੰਜ ਗੁਣਾ ਜ਼ਿਆਦਾ ਮੁਆਵਜ਼ਾ

Bullet Train to Run Between Delhi and Amritsar: ਕੇਂਦਰ ਸਰਕਾਰ ਇੱਕ ਵੱਡਾ ਪ੍ਰੋਜੈਕਟ ਲੈ ਕੇ ਆਈ ਹੈ, ਜੋ ਪੰਜਾਬੀਆਂ ਲਈ ਲਾਹੇਵੰਦ ਸਾਬਿਤ ਹੋਏਗਾ। ਦਰਅਸਲ, ਕੇਂਦਰ ਸਰਕਾਰ ਨੇ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਬੁਲੇਟ ਟ੍ਰੇਨ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਰਾਹੀਂ ਪੰਜਾਬ ਅਤੇ ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਜਿੱਥੇ ਜ਼ਮੀਨ ਐਕੁਆਇਰ ਕੀਤੀ ਜਾਵੇਗੀ, ਉੱਥੇ ਜ਼ਮੀਨ ਮਾਲਕਾਂ ਨੂੰ ਕੀਮਤ ਨਾਲੋਂ ਪੰਜ ਗੁਣਾ ਜ਼ਿਆਦਾ ਮੁਆਵਜ਼ਾ ਮਿਲੇਗਾ, ਇਸ ਨਾਲ ਲੋਕਾਂ ਲਈ ਯਾਤਰਾ ਵੀ ਆਸਾਨ ਹੋ ਜਾਵੇਗੀ।
343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ
ਇਸ ਬੁਲੇਟ ਟ੍ਰੇਨ ਦੇ ਸ਼ੁਰੂ ਹੋਣ ਨਾਲ ਪੰਜਾਬ ਸਮੇਤ ਦਿੱਲੀ-ਹਰਿਆਣਾ ਦੀਆਂ ਜ਼ਮੀਨਾਂ ਐਕੁਆਇਰ ਕੀਤੀਆਂ ਜਾਣਗੀਆਂ। ਜਾਣਕਾਰੀ ਅਨੁਸਾਰ 343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਲਈ 5 ਗੁਣਾ ਜ਼ਿਆਦਾ ਮੁਆਵਜ਼ਾ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੋਜੈਕਟ ਵਿੱਚ ਪੰਜਾਬ ਤੋਂ ਸਭ ਤੋਂ ਵੱਧ ਜ਼ਮੀਨ ਖਰੀਦੀ ਜਾਵੇਗੀ, ਜਿਸ ਵਿੱਚ ਜਲੰਧਰ ਦੇ 49 ਪਿੰਡ, ਮੋਹਾਲੀ ਦੇ 39, ਲੁਧਿਆਣਾ ਦੇ 37, ਫਤਿਹਗੜ੍ਹ ਸਾਹਿਬ ਦੇ 25, ਅੰਮ੍ਰਿਤਸਰ ਦੇ 22, ਕਪੂਰਥਲਾ ਦੇ 12 ਅਤੇ ਰੂਪਨਗਰ ਅਤੇ ਤਰਨਤਾਰਨ ਦੇ ਇੱਕ-ਇੱਕ ਪਿੰਡ ਸ਼ਾਮਲ ਹੋਣਗੇ। ਇਹ ਪ੍ਰੋਜੈਕਟ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।
ਦਿੱਲੀ ਤੋਂ ਅੰਮ੍ਰਿਤਸਰ ਤੱਕ ਸਿਰਫ਼ 2 ਘੰਟਿਆਂ ਵਿੱਚ ਹੋਏਗਾ ਸਫ਼ਰ
ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਬੁਲੇਟ ਟ੍ਰੇਨ ਪ੍ਰੋਜੈਕਟ ਨਾਲ ਲੋਕ ਦਿੱਲੀ ਤੋਂ ਅੰਮ੍ਰਿਤਸਰ ਤੱਕ ਸਿਰਫ਼ 2 ਘੰਟਿਆਂ ਵਿੱਚ ਸਫ਼ਰ ਕਰ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਇਸ ਪ੍ਰੋਜੈਕਟ ਦੀ ਲਾਗਤ 61 ਹਜ਼ਾਰ ਕਰੋੜ ਰੁਪਏ ਹੈ। ਇਸ ਬੁਲੇਟ ਟ੍ਰੇਨ ਦੇ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਅਤੇ ਦਿੱਲੀ ਵਿਚਕਾਰ ਸਫ਼ਰ ਆਸਾਨ ਹੋ ਜਾਵੇਗਾ।




















