CM Bulletproof Stage:  ਪੰਜਾਬ 'ਚ ਇਸ ਵਾਰ ਆਜ਼ਾਦੀ ਦਿਵਸ 'ਤੇ ਜਲੰਧਰ 'ਚ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੀ.ਐਮ ਭਗਵੰਤ ਮਾਨ ਸ਼ਾਮਲ ਹੋਏ। ਸੁਰੱਖਿਆ ਨੁੰ ਧਿਆਨ 'ਚ ਰੱਖਦਿਆਂ ਭਗਵੰਤ ਮਾਨ ਲਈ ਬੁਲੇਟਪਰੂਫ ਮੰਚ ਤਿਆਰ ਕੀਤਾ ਗਿਆ ਸੀ। ਜਿਸ ਕਰਕੇ ਸੀਅਮ ਮਾਨ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਇਸ ਦਾ ਖੁਲਾਸਾ ਕਰਦਿਆਂ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬੁਲੇਟਪਰੂਫ ਸਟੇਜ ਬਣਾਉਣ 'ਤੇ 16 ਲੱਖ ਰੁਪਏ ਖਰਚ ਕੀਤੇ ਗਏ ਹਨ। ਜਿਸ ਨਾਲ ਪੰਜਾਬ ਦੇ ਖ਼ਜਾਨੇ ਨੂੰ ਨੁਕਸਾਨ ਪਹੁੰਚਿਆ ਹੈ। 



ਇੱਥੇ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੂਜਿਆਂ ਨੂੰ ਸਲਾਹਾਂ ਦਿੰਦੇ ਹੁੰਦੇ ਸਨ ਕਿ ਬੁਲੇਟਪਰੂਫ ਮੰਚ ਤਿਆਰ ਕਰਕੇ ਭਾਸ਼ਣ ਦਿੰਦੇ ਜਿਹੜੇ ਉਹ ਸਿਆਸਤ ਵਿੱਚ ਕਿਉਂ ਹਨ। ਉਹਨਾਂ ਨੂੰ ਆਪਣਾ ਮੁਰਗੀ ਖਾਨਾ ਖੋਲ੍ਹ ਲੈਣਾ ਚਾਹੀਦਾ ਹੈ। ਜੇਕਰ ਉਹਨਾਂ ਨੂੰ ਡਰ ਹੀ ਲੱਗਦਾ ਤਾਂ ਅਜਿਹੇ ਕੰਮ ਹੀ ਨਾ ਕਰਨ। 



ਸੀਐਮ ਦੇ ਇਹਨਾਂ ਪੁਰਾਣੇ ਬਿਆਨਾਂ ਦਾ ਹਵਾਲਾ ਦਿੰਦਿਆਂ ਖਹਿਰਾ ਨੇ ਕਿਹਾ ਕਿ ਕੀ ਹੁਣ ਭਗਵੰਤ ਮਾਨ ਆਪ ਸਿਆਸਤ ਛੱਡ ਕੇ ਮੁਰਗੀ ਖਾਨਾ ਖੋਲ੍ਹਣਗੇ? ਹੁਣ ਤੁਹਾਨੂੰ ਕਿਸ ਦਾ ਡਰ ਹੈ। ਜੋ 16 ਲੱਖ ਰੁਪਏ ਲਗਾ ਕੇ ਬੁਲੇਟਪਰੂਫ ਸਟੇਜ ਤਿਆਰ ਕੀਤੀ ਹੈ। 



ਪੰਜਾਬ ਦੇ ਮੁੱਖ ਮੰਤਰੀ ਦਾ ਪ੍ਰੋਗਰਾਮ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸੀ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਕਿਸੇ ਨੂੰ ਵੀ ਪ੍ਰੋਗਰਾਮ ਵਿੱਚ ਵਿਘਨ ਨਾ ਪਾਉਣ ਲਈ ਪੂਰੇ ਸ਼ਹਿਰ ਨੂੰ ਨੋ ਡਰੋਨ ਅਤੇ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਗਿਆ ਸੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ