(Source: ECI/ABP News/ABP Majha)
Crime News: ਜਲਾਲਾਬਾਦ 'ਚ ਸਾਬਕਾ ਸਰਪੰਚ ਦੇ ਘਰ 'ਤੇ ਚੱਲੀਆਂ ਗੋਲ਼ੀਆਂ, ਘਰ 'ਚ ਖੜ੍ਹੀ ਕਾਰ ਨੂੰ ਵੀ ਲਾਈ ਅੱਗ, ਜਾਣੋ ਕਿਉਂ ਹੋਇਆ ਵਿਵਾਦ ?
ਸਾਬਕਾ ਸਰਪੰਚ ਅਨਿਲ ਕੁਮਾਰ ਨੇ ਦੱਸਿਆ ਕਿ ਜਿਸ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਉਸ ਵੱਲੋਂ ਉਨ੍ਹਾਂ ਦੇ ਘਰ ਵਿੱਚ ਸੀਸੀਟੀਵੀ ਲਾਉਣ ਨੂੰ ਲੈ ਕੇ ਤਕਰਾਰ ਹੋਈ ਸੀ। ਆਰੋਪੀ ਵੱਲੋਂ ਸੀਸੀਟੀਵੀ ਲਾਏ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਸੀ।
Punjab News: ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਬੀਤੀ ਰਾਤ ਸਾਬਕਾ ਸਰਪੰਚ ਦੇ ਘਰ ਉੱਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀਆਂ ਨੇ ਸਾਬਕਾ ਸਰਪੰਚ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਜਿਸ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਇਹ ਮਾਮਲਾ ਪਿੰਡ ਚੱਕ ਮਾਨਾਂਵਾਲਾ ਦਾ ਹੈ। ਜਿੱਥੇ ਰਾਤ ਕਰੀਬ 1:30 ਵਜੇ ਦੋ ਵਿਅਕਤੀ ਸਾਬਕਾ ਸਰਪੰਚ ਦੇ ਘਰ ਅੰਦਰ ਦਾਖਲ ਹੋਏ ਤੇ ਪਹਿਲਾਂ ਤਾਂ ਕਾਰ ਨੂੰ ਅੱਗ ਲਗਾ ਦਿੱਤੀ ਤੇ ਫਿਰ ਫਾਇਰਿੰਗ ਕਰ ਦਿੱਤੀ।
ਸਾਬਕਾ ਸਰਪੰਚ ਅਨਿਲ ਕੁਮਾਰ ਨੇ ਦੱਸਿਆ ਕਿ ਜਿਸ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਉਸ ਵੱਲੋਂ ਉਨ੍ਹਾਂ ਦੇ ਘਰ ਵਿੱਚ ਸੀਸੀਟੀਵੀ ਲਾਉਣ ਨੂੰ ਲੈ ਕੇ ਤਕਰਾਰ ਹੋਈ ਸੀ। ਆਰੋਪੀ ਵੱਲੋਂ ਸੀਸੀਟੀਵੀ ਲਾਏ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਸੀ।
ਇਸ ਸਬੰਧੀ ਉਸ ਨਾਲ ਝਗੜਾ ਹੋ ਗਿਆ ਤੇ ਉਸ ਦੇ ਕੈਮਰੇ ਵੀ ਤੋੜ ਦਿੱਤੇ ਗਏ ਜਿਸ ਸਬੰਧੀ ਪੰਚਾਇਤ ਵੱਲੋਂ ਉਸ ਨੂੰ ਬੁਲਾਇਆ ਗਿਆ ਤਾਂ ਉਸ ਨੇ ਪੰਚਾਇਤ ਵਿੱਚ ਆਉਣਾ ਵੀ ਮੁਨਾਸਿਬ ਨਹੀਂ ਸਮਝਿਆ। ਇਸ ਰੰਜਿਸ਼ ਦੇ ਚੱਲਦਿਆਂ ਉਸ ਨੇ ਬੀਤੀ ਰਾਤ ਪਹਿਲਾਂ ਘਰ ਦੇ ਕੈਮਰਿਆਂ ਨੂੰ ਟੇਪ ਲਾ ਦਿੱਤੀ ਤੇ ਫਿਰ ਕਾਰ ਨੂੰ ਅੱਗ ਲਾ ਦਿੱਤੀ ਤੇ ਕੁਝ ਸਮੇਂ ਬਾਅਦ ਉਸ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਅਧਿਕਾਰੀ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਇਸ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :