Punjab News: ਹੁਸ਼ਿਆਰਪੁਰ 'ਚ ਥਾਰ 'ਤੇ ਚੱਲੀਆਂ ਗੋਲ਼ੀਆਂ, ਘਟਨਾ ਤੋਂ ਬਾਅਦ ਡਰਾਈਵਰ ਲਾਪਤਾ, ਜਾਣੋ ਕੀ ਹੈ ਪੂਰਾ ਮਾਮਲਾ
ਥਾਰ ਡਰਾਈਵਰ ਰਾਜੀਵ ਠਾਕੁਰ ਪਿੰਡ ਜਗਲਾ ਦਾ ਰਹਿਣ ਵਾਲਾ ਹੈ। ਜੋ ਕਿ ਪੇਸ਼ੇ ਤੋਂ ਪਹਿਲਵਾਨ ਹੈ। ਜਿਸਦਾ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਪੂਰੇ ਮਾਮਲੇ 'ਤੇ ਬੋਲਣ ਨੂੰ ਤਿਆਰ ਨਹੀਂ ਹੈ।
Punjab Crime: ਹੁਸ਼ਿਆਰਪੁਰ 'ਚ ਦਸੂਹਾ ਸੰਸਾਰਪੁਰ ਲਿੰਗ ਰੋਡ 'ਤੇ ਥਾਰ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਥਾਰ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਰ ਉੱਤੇ ਕਰੀਬ 6 ਗੋਲੀਆਂ ਚਲਾਈਆਂ ਗਈਆਂ। ਦੋ ਗੋਲੀਆਂ ਪਿਛਲੇ ਸ਼ੀਸ਼ੇ ਨੂੰ ਤੋੜ ਕੇ ਸੀਟਾਂ 'ਤੇ ਲੱਗੀਆਂ ਅਤੇ ਚਾਰ ਗੋਲੀਆਂ ਅਗਲੇ ਬੋਨਟ 'ਤੇ ਲੱਗੀਆਂ। ਇਸ ਦੇ ਨਾਲ ਹੀ ਪੁਲਿਸ ਥਾਰ ਦਾ ਨੰਬਰ ਟਰੇਸ ਕਰਕੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪਤਾ ਚੱਲ ਰਿਹਾ ਹੈ ਕਿ ਥਾਰ ਡਰਾਈਵਰ ਰਾਜੀਵ ਠਾਕੁਰ ਪਿੰਡ ਜਗਲਾ ਦਾ ਰਹਿਣ ਵਾਲਾ ਹੈ। ਜੋ ਕਿ ਪੇਸ਼ੇ ਤੋਂ ਪਹਿਲਵਾਨ ਹੈ। ਜਿਸਦਾ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਪੂਰੇ ਮਾਮਲੇ 'ਤੇ ਬੋਲਣ ਨੂੰ ਤਿਆਰ ਨਹੀਂ ਹੈ।
ਦੂਜੇ ਪਾਸੇ ਡੀਐਸਪੀ ਦਸੂਹਾ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਰੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ। ਇਸ ਤੋਂ ਇਲਾਵਾ ਪਿੰਡ-ਪਿੰਡ ਜਾ ਕੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵੱਖ-ਵੱਖ ਐਂਗਲਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਅਤੇ ਇਸ ਲਈ ਟੀਮਾਂ ਵੀ ਬਣਾਈਆਂ ਗਈਆਂ ਹਨ। ਜਲਦੀ ਹੀ ਸਾਰਾ ਮਾਮਲਾ ਹੱਲ ਕਰ ਲਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ