ਕਿੱਧਰ ਨੂੰ ਜਾ ਰਿਹਾ ਪੰਜਾਬ! ਭੋਗ ਸਮਾਗਮ 'ਚ ਹੀ ਚੱਲੀਆਂ ਗੋਲੀਆਂ, ਸ਼ਖਸ ਦੀ ਮੌਤ
ਭੋਗ ਸਮਾਗਮ ਮੌਕੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਲਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਖੰਨਾ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਸ਼ਰੇਆਮ ਪਿੰਡ ਰਾਮਗੜ੍ਹ ਦੇ ਸਾਬਕਾ ਸਰਪੰਚ ਸੱਜਣ ਸਿੰਘ ਦੇ ਭਰਾ ਕਰਨੈਲ ਸਿੰਘ ਪੁੱਤਰ ਚੰਦ ਸਿੰਘ ’ਤੇ ਗੋਲੀ ਚਲਾ..
Patiala News: ਥਾਣਾ ਅਮਲੋਹ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਵਿੱਚ ਇੱਕ ਭੋਗ ਸਮਾਗਮ (bhog ceremony) ਦੌਰਾਨ ਚੱਲੀਆਂ ਗੋਲੀਆਂ ’ਚ ਇੱਕ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਫ਼ਤਹਿਗੜ੍ਹ ਸਾਹਿਬ ਸਹਿਕਾਰੀ ਬੈਂਕ ਦੇ ਸਾਬਕਾ ਐਮਡੀ ਠੇਕੇਦਾਰ ਸੁਰਿੰਦਰ ਸਿੰਘ ਦੇ ਭੋਗ ਸਮਾਗਮ ਮੌਕੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਲਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਖੰਨਾ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਸ਼ਰੇਆਮ ਪਿੰਡ ਰਾਮਗੜ੍ਹ ਦੇ ਸਾਬਕਾ ਸਰਪੰਚ ਸੱਜਣ ਸਿੰਘ ਦੇ ਭਰਾ ਕਰਨੈਲ ਸਿੰਘ ਪੁੱਤਰ ਚੰਦ ਸਿੰਘ ’ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਦੌਰਾਨ ਮ੍ਰਿਤਕ ਦਾ ਸਾਥੀ ਕਰਤਾਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਮੌਕੇ ਤੋਂ ਫ਼ਰਾਰ ਹੋਣ ਲੱਗਿਆ ਤਾਂ ਹਮਲਾਵਰ ਨੇ ਉਸ ’ਤੇ ਵੀ ਫਾਈਰਿੰਗ ਕਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਦਯਾ ਨੰਦ ਹਸਪਤਾਲ ਲੁਧਿਆਣਾ ਦਾਖਲ ਕਰਵਾਇਆ ਗਿਆ।
ਹੋਰ ਪੜ੍ਹੋ : ਖੇਤਾਂ ’ਚੋਂ ਪਾਣੀ ਕੱਢਣ ਨੂੰ ਲੈ ਕੇ ਚੱਲੀਆਂ ਗੋਲੀਆਂ, ਖੂਨੀ ਝੜਪ 'ਚ 1 ਦੀ ਮੌਤ, ਤਿੰਨ ਹੋਏ ਜ਼ਖ਼ਮੀ
ਹਮਲਾਵਰ ਕੁਲਦੀਪ ਸਿੰਘ ਨੇ ਵਾਰਦਾਤ ਤੋਂ ਬਾਅਦ ਕਿਹਾ ਕਿ ਮ੍ਰਿਤਕ ਤੇ ਉਸ ਦੇ ਸਾਥੀ ਨੇ ਕਈ ਸਾਲ ਪਹਿਲਾਂ ਉਸ ਨਾਲ ਕਾਰੋਬਾਰ ਵਿੱਚ ਧੋਖਾ ਕੀਤਾ ਸੀ ਤੇ ਸਾਂਝੀ ਮਿੱਲ ਲਗਾ ਕੇ ਉਸ ਨੂੰ ਬਾਹਰ ਕੱਢ ਦਿੱਤਾ ਸੀ, ਜਿਸ ਦਾ ਉਸ ਨੇ ਬਦਲਾ ਲਿਆ ਹੈ। ਇਸ ਸਬੰਧੀ ਥਾਣਾ ਅਮਲੋਹ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।