Firozpur News: ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਮੀਂਹ ਕਾਰਨ ਪਿੰਡਾਂ ’ਚ ਕਈ ਤਰ੍ਹਾਂ ਦੇ ਵਿਵਾਦ ਪੈਦਾ ਹੋਣੇ ਸ਼ੁਰੂ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਪਿੰਡ ਭਾਲਾ ਫਰਾਏ ਮੱਲ ਦੇ ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਵਿਵਾਦ ਹੋ ਗਿਆ । ਇਹ ਵਿਵਾਦ ਇੰਨਾ ਵੱਧ ਗਿਆ ਤੇ ਇਹ ਇੱਕ ਖੂਨੀ ਝੜਪ ਵਿੱਚ ਬਦਲ ਗਿਆ। ਇਸ ਝਗੜੇ ’ਚ ਵਿਰੋਧੀ ਧਿਰ ਨੇ ਗੋਲੀਆਂ ਚਲਾ ਦਿੱਤੀਆਂ।


ਖੇਤਾਂ ਵਿੱਚ ਭਰੇ ਪਾਣੀ ਨੂੰ ਲੈ ਕੇ ਵਧਿਆ ਵਿਵਾਦ 


ਤੇਜ਼ ਮੀਂਹ ਕਾਰਨ ਜਸਵੰਤ ਸਿੰਘ ਦੇ ਖੇਤਾਂ ਵਿੱਚ ਪਾਣੀ ਜਮ੍ਹਾਂ ਹੋ ਗਿਆ ਸੀ ਅਤੇ ਇਹ ਫਾਇਰਿੰਗ ਖੇਤਾਂ ਵਿੱਚੋਂ ਪਾਣੀ ਕੱਢਣ ਲਈ ਕੀਤੀ ਗਈ ਹੈ, ਜਿਸ ਵਿੱਚ ਜਸਵੰਤ ਦੀ ਮੌਤ ਹੋ ਗਈ ਹੈ, ਦੋ ਹੋਰ ਜਣੇ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਹਨ ਅਤੇ ਇੱਕ ਇਸ ਘਟਨਾ 'ਚ ਜ਼ਖਮੀਆਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।




ਇਸ ਘਟਨਾ ਸਬੰਧੀ ਪੁਲਿਸ ਵੱਲੋਂ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਜਸਵੰਤ ਸਿੰਘ ਦੇ ਲੜਕੇ ਨੇ ਦੱਸਿਆ ਕਿ ਜਦੋਂ ਉਸ ਦਾ ਪਿਤਾ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਦੂਜੀ ਧਿਰ ਦੇ ਲੋਕਾਂ ਨੇ ਉਸ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤੇ ਉਨ੍ਹਾਂ ਨੇ ਕਿਹਾ ਕਿ ਤੁਸੀਂ ਇਕ ਵਾਰ ਆਪਣੇ ਖੇਤਾਂ ’ਚੋਂ ਪਾਣੀ ਕੱਢ ਲਓ, ਬਾਕੀ ਸਭ ਕੁਝ ਬਾਅਦ ’ਚ ਦੇਖਿਆ ਜਾਵੇਗਾ।


ਮ੍ਰਿਤਕ ਦੇ ਪੁੱਤ ਨੇ ਦੱਸਿਆ ਕਿ ਦੂਜੀ ਹਮਲਾਵਰ ਧਿਰ ਨੇ ਖੇਤਾਂ ’ਚ ਕੰਮ ਕਰ ਰਹੇ ਉਸ ਦੇ ਪਿਤਾ ਜਸਵੰਤ ਸਿੰਘ ’ਤੇ ਹਮਲਾ ਕਰ ਦਿੱਤਾ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਇਕ ਗੋਲੀ ਸਿੱਧੀ ਉਸ ਦੇ ਪਿਤਾ ਜਸਵੰਤ ਸਿੰਘ ਦੇ ਜਾ ਲੱਗੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ । ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਰਖਵਾ ਦਿੱਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।