ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲ ਗਈ।ਇਸ ਦੌਰਾਨ ਇੱਕ ਵਿਅਕਤੀ ਜ਼ਖਮੀ ਹੋ ਗਿਆ।


ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ ਸਪੁੱਤਰ ਹਜਾਰਾ ਸਿੰਘ ਵਾਸੀ ਪਿੰਡ ਬਹਿਕ ਗੁੱਜਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਪੰਚਾਇਤੀ ਜ਼ਮੀਨ ਸੀ। ਜਿਸ ਵਿਚੋਂ ਇੱਕ ਕਿੱਲੇ ਵਿੱਚ ਤਾਂ ਪਹਿਲਾਂ ਹੀ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਚਾਚੇ ਮਹਿੰਦਰਜੀਤ ਸਿੰਘ ਨੇ ਮੱਕੀ ਬੀਜੀ ਹੋਈ ਸੀ। ਜਦਕਿ ਦੋ ਕਿਲਿਆਂ ਵਿੱਚ ਹੋਰ ਝੋਨਾ ਲਗਾ ਦਿੱਤਾ ਹੈ। 


ਅੱਜ ਜਦ ਉਹ ਜ਼ਮੀਨ ਕੋਲ ਦੀ ਲੰਘ ਰਹੇ ਸਨ ਤਾਂ ਅਚਾਨਕ ਉਥੇ ਪਹਿਲਾਂ ਤੋਂ ਹੀ ਮੌਜੂਦ ਕੁੱਝ ਲੋਕ ਆ ਗਏ ਅਤੇ ਉਨ੍ਹਾਂ ਵਿਚਾਲੇ ਝੜਪ ਹੋ ਗਈ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਉਨ੍ਹਾਂ ਦੇ ਲੜਕੇ ਦਲਜੀਤ ਦੇ ਗੋਲੀ ਲੱਗ ਗਈ ਜਿਸਨੂੰ ਜੀਰਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।


ਜਿਸ ਤੋਂ ਬਾਅਦ ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ। ਗੋਲੀ ਚਲਾਉਣ ਵਾਲੇ ਲੋਕਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਉਧਰ ਪੁਲਿਸ ਨੇ ਫਿਲਹਾਲ ਇਸ ਮਾਮਲੇ 'ਤੇ ਕੋਈ ਬਿਆਨ ਨਹੀਂ ਦਿੱਤਾ ਹੈ ਪਰ ਉਹ ਜਾਂਚ ਕਰ ਰਹੇ ਹਨ। 


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ