Punjab News: ਫ਼ਰੀਦਕੋਟ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਸੋਮਵਾਰ ਰਾਤ ਨੂੰ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ ਦੇ ਆਧਾਰ ਉੱਤੈੇ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪਿੰਡ ਦੇ ਹੀ ਜਸਵੰਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਿੰਡ ਵਾਸੀਆਂ ਨੇ ਉਸ ਉੱਤੇ  ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ।


ਗ੍ਰੰਥੀ ਬਦਲਣ ਦੀ ਮੰਗ ਨੂੰ ਲੈ ਕੇ ਛਿੜਿਆ ਸਾਰਾ ਵਿਵਾਦ


ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਕਮੇਟੀ ਮੈਂਬਰ ਗੋਲੇਵਾਲਾ ਨੇੜਲੇ ਪਿੰਡ ਨੱਥਾਂਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਆਪਸ ਵਿੱਚ ਉਲਝ ਗਏ। ਝਗੜਾ ਵਧਦੇ ਹੀ ਇੱਕ ਪਾਸੇ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਇਹ ਸਾਰਾ ਝਗੜਾ ਗ੍ਰੰਥੀ ਬਦਲਣ ਦੀ ਮੰਗ ਨੂੰ ਲੈ ਕੇ ਹੋਇਆ ਹੈ।ਐਸਐਸਪੀ ਬਲਜਿੰਦਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਚੰਗੀ ਫ਼ਸਲ ਹੋਣ ਅਤੇ ਇਸ ਦੀ ਵਿਕਰੀ ਤੋਂ ਬਾਅਦ ਲੋਕ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਕਰਵਾਉਣਾ ਚਾਹੁੰਦੇ ਸਨ। ਕਮੇਟੀ ਦੇ ਸਾਰੇ ਮੈਂਬਰ ਤਿਆਰ ਸਨ ਪਰ ਕਮੇਟੀ ਮੈਂਬਰ ਜਸਵੰਤ ਸਿੰਘ ਗ੍ਰੰਥੀ ਬਦਲਣ ਦੀ ਮੰਗ ’ਤੇ ਅੜੇ ਰਹੇ।


ਪਿੰਡ ਵਾਲਿਆਂ ਦੀ ਸ਼ਿਕਾਇਤ ਤੋਂ ਬਾਅਦ ਹੋਈ ਕਾਰਵਾਈ


ਜਦੋਂ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਉਨ੍ਹਾਂ ਰਾਤ ਸਮੇਂ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਚਲਾ ਕੇ ਤਣਾਅ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਇਰਾਦੇ ਵੀ ਸਪੱਸ਼ਟ ਕਰ ਦਿੱਤੇ। ਗੁੱਸੇ ਵਿੱਚ ਆਏ ਲੋਕ ਸੋਮਵਾਰ ਸਵੇਰੇ ਥਾਣੇ ਪੁੱਜੇ ਅਤੇ ਸ਼ਿਕਾਇਤ ਦੇ ਕੇ ਜਸਵੰਤ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਪਿੰਡ ਵਾਸੀਆਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਜਸਵੰਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਕਾਨੂੰਨ ਦੇ ਹਿਸਾਬ ਬਣਦੀ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।