ਪੜਚੋਲ ਕਰੋ

ਵੋਟ ਪਾ ਘਰ ਪਰਤ ਰਹੇ ਨੌਜਵਾਨ ਨੂੰ ਵੱਢਿਆ, ਪੁਲਿਸ ਨਹੀਂ ਮੰਨ ਰਹੀ ਚੋਣ ਹਿੰਸਾ

ਚਰਨਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਕਾਂਗਰਸ ਪਾਰਟੀ ਦੇ ਵਰਕਰ ਹਨ, ਜਦਕਿ ਮੁਲਜ਼ਮ ਨੌਜਵਾਨ ਖ਼ੁਦ ਨੂੰ ਅਕਾਲੀ ਵਰਕਰ ਦੱਸਦੇ ਹਨ। ਉੱਧਰ, ਤਰਨ ਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਬੰਟੀ 'ਤੇ ਹਮਲਾ ਨਿੱਜੀ ਰੰਜਿਸ਼ ਦਾ ਨਤੀਜਾ ਹੈ ਤੇ ਇਸ ਨੂੰ ਜਾਣ ਬੁੱਝ ਕੇ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ।

ਤਰਨ ਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਸਰਲੀ ਕਲਾਂ ਦੇ ਪੋਲਿੰਗ ਬੂਥ ਦੇ ਬਾਹਰ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਜਿੱਥੇ ਪਰਿਵਾਰ ਨੇ ਘਟਨਾ ਨੂੰ ਵੋਟ ਪਾਉਣ ਦੀ ਰੰਜਿਸ਼ ਦੱਸਿਆ, ਉੱਥੇ ਪੁਲਿਸ ਤੋਂ ਲੈ ਕੇ ਮੁੱਖ ਮੰਤਰੀ ਇਸ ਘਟਨਾ ਨੂੰ ਨਿੱਜੀ ਰੰਜਿਸ਼ ਦੱਸ ਰਹੇ ਹਨ। ਮ੍ਰਿਤਕ ਦੀ ਸ਼ਨਾਖ਼ਤ ਬੰਟੀ ਸਿੰਘ ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੰਟੀ ਪੋਲਿੰਗ ਬੂਥ 'ਤੇ ਵੋਟ ਪਾ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਉਸ ਨੂੰ ਦੋ ਨੌਜਵਾਨਾਂ ਨੇ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਹਮਲਾ ਕਰ ਦਿੱਤਾ। ਘਟਨਾ ਵਿੱਚ ਬੰਟੀ ਗੰਭੀਰ ਜ਼ਖ਼ਮੀ ਹੋ ਗਿਆ ਤੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਚਰਨਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਕਾਂਗਰਸ ਪਾਰਟੀ ਦੇ ਵਰਕਰ ਹਨ, ਜਦਕਿ ਮੁਲਜ਼ਮ ਨੌਜਵਾਨ ਖ਼ੁਦ ਨੂੰ ਅਕਾਲੀ ਵਰਕਰ ਦੱਸਦੇ ਹਨ। ਉੱਧਰ, ਤਰਨ ਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਬੰਟੀ 'ਤੇ ਹਮਲਾ ਨਿੱਜੀ ਰੰਜਿਸ਼ ਦਾ ਨਤੀਜਾ ਹੈ ਤੇ ਇਸ ਨੂੰ ਜਾਣ ਬੁੱਝ ਕੇ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਦੀ ਸ਼ਨਾਖ਼ਤ ਕਰ ਲਈ ਹੈ ਤੇ ਛੇਤੀ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਵੀ ਆਪਣੇ ਐਸਐਸਪੀ ਵੱਲੋਂ ਭੇਜੀ ਜਾਣਕਾਰੀ ਨੂੰ ਹੀ ਸਹੀ ਮੰਨਿਆ ਤੇ ਪਟਿਆਲਾ ਵਿੱਚ ਵੋਟ ਪਾਉਣ ਸਮੇਂ ਇਸ ਘਟਨਾ ਨੂੰ ਵੋਟਿੰਗ ਵਾਲੀ ਹਿੰਸਾ ਨਹੀਂ ਮੰਨਿਆ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget