ਬੇਅਦਬੀ ਮਾਮਲੇ 'ਚ ਡੇਰਾ ਸਿਰਸਾ 'ਤੇ ਸ਼ਿਕੰਜਾ, ਕੌਮੀ ਕਾਰਜਕਾਰੀ ਕਮੇਟੀ ਦੇ ਤਿੰਨ ਮੈਂਬਰਾਂ ਦੇ ਗ੍ਰਿਫਤਾਰੀ ਵਾਰੰਟ
ਸੋਮਵਾਰ ਨੂੰ ਅਦਾਲਤ ਵੱਲੋਂ ਡੇਰਾ ਸਿਰਸਾ ਦੀ ਕੌਮੀ ਕਾਰਜਕਾਰੀ ਕਮੇਟੀ ਦੇ ਤਿੰਨ ਮੈਂਬਰਾਂ ਹਰੀਸ਼ ਧੁਰੀ, ਪ੍ਰਦੀਪ ਕਲੇਰ ਤੇ ਸੰਦੀਪ ਬੱਤਰਾ ਦੀ ਗ੍ਰਿਫ਼ਤਾਰੀ ਲਈ ਮੁੜ ਵਾਰੰਟ ਜਾਰੀ ਕੀਤਾ ਹੈ।
ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਸਿਟ) ਮੁੜ ਸਰਗਰਮ ਹੋ ਗਈ ਹੈ। ਸਿੱਟ ਨੇ ਹੁਣ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀਆਂ ਖਿਲਾਫ ਸ਼ਿਕੰਜਾ ਕੱਸਿਆ ਹੈ। ਸੋਮਵਾਰ ਨੂੰ ਅਦਾਲਤ ਵੱਲੋਂ ਡੇਰਾ ਸਿਰਸਾ ਦੀ ਕੌਮੀ ਕਾਰਜਕਾਰੀ ਕਮੇਟੀ ਦੇ ਤਿੰਨ ਮੈਂਬਰਾਂ ਹਰੀਸ਼ ਧੁਰੀ, ਪ੍ਰਦੀਪ ਕਲੇਰ ਤੇ ਸੰਦੀਪ ਬੱਤਰਾ ਦੀ ਗ੍ਰਿਫ਼ਤਾਰੀ ਲਈ ਮੁੜ ਵਾਰੰਟ ਜਾਰੀ ਕੀਤਾ ਹੈ। ਇਸ ਮਗਰੋਂ ਪੁਲਿਸ ਵੱਲੋਂ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਛਾਪੇ ਮਾਰੇ ਜਾ ਰਹੇ ਹਨ।
ਦੱਸ ਦਈਏ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਪਹਿਲੀ ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋ ਗਏ ਸੀ। ਇਸ ਮਗਰੋਂ ਇਨ੍ਹਾਂ ਸਰੂਪਾਂ ਦੀ ਬੇਅਦਬੀ ਕੀਤੀ ਗਈ ਸੀ। ਜਾਂਚ ਵਿੱਚ ਮਾਮਲੇ ਦੀ ਸੂਈ ਡੇਰਾ ਸਿਰਸਾ ਵੱਲ ਗਈ ਸੀ। ਇਸ ਕੇਸ ਵਿੱਚ ਡੇਰਾ ਸਿਰਸਾ ਦੇ ਕਈ ਪੈਰੋਕਾਰਾਂ ਤੋਂ ਇਲਾਵਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਮਦਦ ਦੇ ਨਾਂ 'ਤੇ ਮਹਿਲਾ ਦਾ ਸਰੀਰਕ ਸੋਸ਼ਣ ਕਰਨ ਵਾਲਾ ਪੰਜਾਬ ਪੁਲਿਸ ਦਾ ਡੀਐਸਪੀ ਹੋਟਲ 'ਚੋਂ ਗ੍ਰਿਫਤਾਰ
ਮੋਦੀ ਸਰਕਾਰ ਨੇ ਰੇਲਾਂ ਚਲਾਉਣ ਲਈ ਕੈਪਟਨ ਅੱਗੇ ਰੱਖੀ ਇਹ ਸ਼ਰਤ, ਪੰਜਾਬ 'ਚ ਆਰਥਿਕ ਸੰਕਟ ਦਾ ਖਤਰਾ
ਇਸ ਮਾਮਲੇ ਵਿੱਚ ਸੋਮਵਾਰ ਨੂੰ ਫਰੀਦਕੋਟ ਦੇ ਇਲਾਕਾ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਡੇਰਾ ਸਿਰਸਾ ਦੀ ਕੌਮੀ ਕਾਰਜਕਾਰੀ ਕਮੇਟੀ ਦੇ ਤਿੰਨ ਮੈਂਬਰਾਂ ਹਰੀਸ਼ ਧੁਰੀ, ਪ੍ਰਦੀਪ ਕਲੇਰ ਤੇ ਸੰਦੀਪ ਬੱਤਰਾ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਜਾਂਚ ਟੀਮ ਨੂੰ ਆਦੇਸ਼ ਦਿੱਤਾ ਹੈ ਕਿ ਇਨ੍ਹਾਂ ਨੂੰ 20 ਨਵੰਬਰ ਤੱਕ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਸਰਕਾਰੀ ਅਧਿਆਪਕਾ ਵਿਹਲੇ ਸਮੇਂ 'ਚ ਖੇਤੀ ਕਰਕੇ ਕਮਾ ਰਹੀ 3 ਲੱਖ ਰੁਪਏ ਮਹੀਨਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ