Punjab News: ਕਰਜ਼ੇ ਦੇ ਭਾਰ ਥੱਲੇ ਦੱਬ ਕੇ ਇੱਕ ਹੋਰ ਕਿਸਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਸਪਰੇਅ ਪੀ ਕੀਤੀ ਖੁਦਕੁਸ਼ੀ
ਕਰਜ਼ੇ ਕਾਰਨ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਅੱਜ ਇੱਕ ਹੋਰ ਕਿਸਾਨ ਨੇ ਕਰਜ਼ੇ ਦੇ ਭਾਰ ਦੇ ਚੱਲਦੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸਾਨ ਉੱਤੇ 12 ਲੱਖ ਦੇ ਕਰੀਬ
Farmer Suicides: ਪੰਜਾਬ ਵਿੱਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੇ ਮਾਮਲੇ ਰੁਕਦੇ ਨਜ਼ਰ ਨਹੀਂ ਆ ਰਹੇ। ਜਿਸ ਕਾਰਨ ਹਰੇਕ ਦਿਨ ਕੋਈ ਨਾ ਕੋਈ ਵਿਅਕਤੀ ਜ਼ਹਿਰੀਲੀ ਦਵਾਈ ਜਾਂ ਗਲ ਫਰਾਹਾ ਲੈ ਕੇ ਖੁਦਕਸ਼ੀ ਕਰ ਰਿਹਾ ਹੈ। ਜਿਸ ਦੇ ਚਲਦਿਆਂ ਨੇੜਲੇ ਪਿੰਡ ਘੋੜੇਨਬ ਵਿਖੇ ਇੱਕ ਵਿਅਕਤੀ ਨੇ ਕਰਜ਼ੇ ਦਾ ਭਾਰ ਨਾ ਸਹਿਣ ਕਰਦਿਆਂ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰ ਲਈ ਹੈ।
ਇਸ ਸਬੰਧੀ ਥਾਣਾ ਲਹਿਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਘੋੜੇਨਬ ਦੇ ਕਿਸਾਨ ਮਲਕੀਤ ਸਿੰਘ ਪੁੱਤਰ ਸਤਵੰਤ ਸਿੰਘ ਉਮਰ 40 ਸਾਲ ਨੇ ਅੱਜ ਸਵੇਰੇ ਘਰੇ 9 ਵਜੇ ਦੇ ਕਰੀਬ ਖੇਤਾਂ ਵਿੱਚ ਸਪਰੇਅ ਕਰਨ ਵਾਲੀ ਜ਼ਹਿਰੀਲੀ ਦਵਾਈ ਮੋਨੋਕਰੋਟੋਫਾਸ ਪੀ ਲਈ, ਜਿਸ ਕਾਰਨ ਉਸਦੀ ਮੌਤ ਹੋ ਗਈ ਹੈ।
ਮ੍ਰਿਤਕ ਕਿਸਾਨ ਦੇ ਸਿਰ 'ਤੇ ਭਾਰੀ ਕਰਜ਼ਾ ਸੀ
ਪਿੰਡ ਘੋੜੇਨਬ ਦੇ ਸਾਬਕਾ ਪੰਚ ਗੁਰਸੇਵਕ ਸਿੰਘ ਸੂਬੇਦਾਰ, ਆਮ ਆਦਮੀ ਪਾਰਟੀ ਦੇ ਆਗੂ ਗੁਰਪਿਆਰ ਸਿੰਘ, ਰਾਮ ਸਿੰਘ ਨੰਬਰਦਾਰ, ਭੂਸ਼ਨ ਕੁਮਾਰ ਬਿੱਲਾ, ਰਾਜੇਵਾਲ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ,ਪਾਲ ਸਿੰਘ, ਭਗਤਾ ਸਿੰਘ ਨੰਬਰਦਾਰ,ਭੋਲਾ ਸਿੰਘ, ਗੁਰਮੀਤ ਸਿੰਘ ਗਾਂਧੀ ਨੰਬਰਦਾਰ ਅਤੇ ਹੋਰ ਪਤਵੰਤੇ ਸੱਜਣਾਂ ਨੇ ਦੱਸਿਆ, ਕਿ ਮ੍ਰਿਤਕ ਮਲਕੀਤ ਸਿੰਘ ਸਿਰ 12 ਲੱਖ ਦੇ ਕਰੀਬ ਸਰਕਾਰੀ ਕਰਜ਼ਾ ਸੀ ਅਤੇ ਉਸ ਦੀ ਧੀ ਵੀ ਵਿਆਹਣ ਵਾਲੀ ਹੈ।
ਇਸ ਤੋਂ ਇਲਾਵਾ ਹੋਰ ਦੁਖਦਾਈ ਇਹ ਕਿ ਉਸਦੇ ਪੁੱਤਰ ਦੇ ਪੈਰ ਦਾ ਪੰਜਾ ਟਰੈਕਟਰ ਦੀਆਂ ਤਵੀਆਂ ਵਿੱਚ ਆ ਜਾਣ ਕਰਕੇ ਕੱਟਿਆ ਗਿਆ ਸੀ, ਜਿਸ ਕਾਰਨ ਉਹ ਬੇਹੱਦ ਪਰੇਸ਼ਾਨ ਰਹਿੰਦਾ ਸੀ। ਜਿਸਦੇ ਚਲਦਿਆਂ ਹੀ ਉਸ ਨੇ ਅੱਜ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲਹਿਰਾ ਪੁਲਿਸ ਨੇ ਮਲਕੀਤ ਸਿੰਘ ਦੀ ਪਤਨੀ ਪਰਵਿੰਦਰ ਕੌਰ ਦੇ ਬਿਆਨਾਂ ਮੁਤਾਬਕ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਉਪਰੋਕਤ ਆਗੂਆਂ ਨੇ ਮੰਗ ਕੀਤੀ ਹੈ, ਕਿ ਪੀੜਤ ਪਰਿਵਾਰ ਦੇ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਇਸ ਦਾ ਸਾਰਾ ਕਰਜ਼ਾ ਮਾਫ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।