ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੇ ਗਹਿਰੀ ਮੰਡੀ ਵਿਖੇ ਐਕਸਿਸ ਬੈਂਕ ਲੁਟਣ ਆਏ ਪੰਜ ਮੁਲਜ਼ਮਾਂ ਨੂੰ ਪੁਲਸ ਨੇ ਮੌਕੇ ਤੇ ਹੀ ਕਾਬੂ ਕਰ ਲਿਆ।ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
5 ਤੇ 6 ਜਨਵਰੀ ਦੀ ਦਰਮਿਆਨੀ ਰਾਤ ਵੇਲੇ ਕੁਝ ਲੁਟੇਰੇ ਐਕਸਿਸ ਬੈਂਕ ਦੀ ਬ੍ਰਾਂਚ ਵਿੱਚ ਦਾਖਲ ਹੋਏ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਗੇ। ਸਭ ਤੋਂ ਪਹਿਲਾਂ ਉਨ੍ਹਾਂ ਇੱਕ ਏਟੀਐਮ ਨੂੰ ਇਸ ਲੁੱਟ ਦਾ ਨਿਸ਼ਾਨਾ ਬਣਾਇਆ।ਪਰ ਉਸੇ ਵੇਲੇ ਐਕਸਿਸ ਬੈਂਕ ਦੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਬੈਂਕ ਦੇ ਮੁੰਬਈ ਹੈੱਡ ਕੁਆਰਟਰ ਨੂੰ ਇਸ ਲੁੱਟ ਦਾ ਪਤਾ ਲੱਗ ਗਿਆ। ਉਨ੍ਹਾਂ ਸਥਾਨਕ ਬ੍ਰਾਂਚ ਮੈਨੇਜਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
ਜਿਸ ਤੇ ਮੈਨੇਜਰ ਨੇ ਤੁਰੰਤ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ ਤੇ ਪੁਲਿਸ ਨੇ ਕਾਰਵਾਈ ਕਰਦਿਆਂ ਮੌਕੇ ਤੇ ਪਹੁੰਚ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਹਾਲਾਂਕਿ ਲੁਟੇਰਿਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਪੁਲੀਸ ਦੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਡਰਾਉਣ ਲਈ ਜ਼ਮੀਨ ਤੇ ਫਾਇਰ ਕੀਤੇ ਅਤੇ ਸ਼ਟਰ ਬੰਦ ਕਰ ਦਿੱਤਾ ਜਿਸ ਕਾਰਨ ਪੰਜੇ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਵਿੱਚ ਆ ਗਏ।
ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸ ਪੀ ਡੀ ਅਮਨਦੀਪ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁਲਿਸ ਨੇ ਹਥਿਆਰ ਬਰਾਮਦ ਕੀਤੇ ਹਨ ਅਤੇ ਇਨ੍ਹਾਂ ਦੇ ਕੋਲੋਂ ਸਖਤੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੇ ਵਿੱਚ ਹੋਰ ਜਾਣਕਾਰੀ ਸਾਹਮਣੇ ਆ ਸਕਦੀ ਹੈ।
ਮੌਕੇ ਤੇ ਦਬੋਚੇ ਬੈਂਕ ਲੁੱਟੇਰੇ, ਤੀਜੀ ਅੱਖ ਨੇ ਕੀਤਾ ਕਮਾਲ
ਏਬੀਪੀ ਸਾਂਝਾ
Updated at:
06 Jan 2020 07:16 PM (IST)
ਅੰਮ੍ਰਿਤਸਰ ਜ਼ਿਲ੍ਹੇ ਦੇ ਗਹਿਰੀ ਮੰਡੀ ਵਿਖੇ ਐਕਸਿਸ ਬੈਂਕ ਲੁਟਣ ਆਏ ਪੰਜ ਮੁਲਜ਼ਮਾਂ ਨੂੰ ਪੁਲਸ ਨੇ ਮੌਕੇ ਤੇ ਹੀ ਕਾਬੂ ਕਰ ਲਿਆ।ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
- - - - - - - - - Advertisement - - - - - - - - -