ਬਰਨਾਲਾ: ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸਮੱਸਿਆ ਹਰ ਸਾਲ ਪੰਜਾਬ ਵਿੱਚ ਵੱਡੇ ਪੱਧਰ 'ਤੇ ਵੇਖਣ ਨੂੰ ਮਿਲਦੀ ਹੈ ਪਰ ਇਸ ਸਾਲ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਾਉਣਾ ਵੱਡੀ ਸਮੱਸਿਆ ਹੈ। ਬਰਨਾਲਾ ਦੇ ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਪੰਜਾਬ ਸਰਕਾਰ ਖੁਦ ਇਸ ਦਾ ਕੋਈ ਹੱਲ ਲੱਭੇ। ਇਸ ਦੇ ਨਾਲ ਹੀ ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਪਰਾਲੀ ਨੂੰ ਸਾੜਨਾ ਸਾਡੀ ਮਜ਼ਬੂਰੀ ਹੈ। ਕੋਰੋਨਾ ਮਹਾਮਾਰੀ ਕਰਕੇ ਸਰਕਾਰ ਪਰਾਲੀ ਕਾ ਇੰਤਜ਼ਾਮ ਖੁਦ ਕਰੇ। ਇਸ ਦੇ ਨਾਲ ਹੀ ਪਿਛਲੇ ਸਾਲ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ 'ਚ ਸਰਕਾਰ ਪ੍ਰਤੀ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਸਾਲ ਅੱਗ ਨਾ ਲਾਉਣ 'ਤੇ ਬੋਨਸ ਦੇਣ ਦਾ ਐਲਾਨ ਕੀਤਾ ਸੀ, ਜੋ ਸਰਕਾਰ ਵੱਲੋਂ ਪੂਰਾ ਨਹੀਂ ਹੋਇਆ। ਕਿਸਾਨ ਯੂਨੀਅਨਾਂ ਨੇ ਅੱਗੇ ਕਿਹਾ ਕਿ ਇਸ ਸਾਲ ਕਿਸਾਨਾਂ ਨੂੰ ਬੋਨਸ ਦੀ ਰਕਮ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤੇ ਖੇਤੀਬਾੜੀ ਮਸ਼ੀਨਾਂ 'ਤੇ 90% ਸਬਸਿਡੀ ਦੇਣੀ ਚਾਹੀਦੀ ਹੈ। ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਦੋ ਵਾਰ ਮੁਲਾਕਾਤ ਕੀਤੀ ਗਈ। ਕਿਸਾਨ ਯੂਨੀਅਨਾਂ ਨੇ ਕਿਹਾ ਕਿ ਜੇਕਰ ਹੁਣ ਵੀ ਇਨ੍ਹਾਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਫਿਰ ਕਿਸਾਨਾਂ ਨੂੰ ਗੁੰਮਰਾਹ ਕੀਤਾ ਗਿਆ ਤਾਂ ਉਹ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣਗੇ। ਇਸ ਦੇ ਨਾਲ ਹੀ ਇਨ੍ਹਾਂ ਕਿਸਾਨਾਂ ਵਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਜੇਕਰ ਕਿਸੇ ਅਧਿਕਾਰੀ ਨੇ ਰੋਕਣ ਦੀ ਕੋਸ਼ਿਸ਼ ਕੀਤੀ, ਜਾਂ ਕੋਈ ਪਿੰਡ ਵਿੱਚ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਧਕ ਬਣਾ ਲਿਆ ਜਾਵੇਗਾ। ਅਕਾਲੀ ਦਲ ਨੇ ਬਦਲਿਆ ਪ੍ਰਦਰਸ਼ਨ ਦਾ ਪਲਾਨ, ਹੁਣ ਦੋ ਪਾਸਿਆਂ ਤੋਂ ਕੀਤਾ ਜਾਵੇਗਾ ਘਿਰਾਓ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904