Bus accident Near Nurpurbedi: ਨੂਰਪੁਰ ਤੋਂ ਬਲਾਚੌਰ ਮਾਰਗ 'ਤੇ ਪਿੰਡ ਘਾਹੀ ਮਾਜਰਾ ਦੇ ਨਜ਼ਦੀਕ ਇੱਕ ਬੱਸ ਸੜਕ ਤੋਂ ਪਲਟ ਕੇ ਤਕਰੀਬਨ 20 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕੁਝ ਵਿਅਕਤੀ ਜ਼ਖਮੀ ਹੋ ਗਏ।
ਹਾਸਲ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਵਿੱਚੋਂ ਦੋ ਜਾਂ ਤਿੰਨ ਸਵਾਰੀਆਂ ਨੂੰ ਜ਼ਿਆਦਾ ਸੱਟਾਂ ਲੱਗੀਆਂ। ਉਨ੍ਹਾਂ ਨੂੰ ਰੋਪੜ ਦੇ ਸਿਵਲ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਤੇ ਕੁਝ ਹੋਰ ਜ਼ਖ਼ਮੀ ਹਾਲਤ ਵਿੱਚ ਸਵਾਰੀਆਂ ਪ੍ਰਾਈਵੇਟ ਹਸਪਤਾਲ ਵਿੱਚ ਵੀ ਦਾਖਲ ਹਨ। ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵਿਅਕਤੀ ਦੀ ਜਾਨ ਨਹੀਂ ਗਈ।
ਸਥਾਨਕ ਲੋਕਾਂ ਦੀ ਮਦਦ ਨਾਲ ਪ੍ਰਸ਼ਾਸ਼ਨ ਵੱਲੋਂ ਜਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ। ਹਾਦਸੇ ਸਬੰਧੀ ਜਾਣਕਾਰੀ ਮਿਲਦੇ ਰੂਪਨਗਰ ਦੇ ਐਸਐਸਪੀ ਵਿਵੇਕਸ਼ੀਲ ਸੋਨੀ, ਸ੍ਰੀ ਅਨੰਦਪੁਰ ਸਾਹਿਬ ਦੇ ਐਸਡੀਐਮ ਤੇ ਡੀਐਸਪੀ ਮੌਕੇ ਤੇ ਪੁੱਜੇ ਤੇ ਉਨ੍ਹਾਂ ਰਾਹਤ ਕਾਰਜ਼ਾਂ ਨੂੰ ਤੇਜ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਸਬੰਧ ਵਿੱਚ ਡਾਕਟਰ ਵਿਧਾਨ ਚੰਦਰ ਐਸਐਮਓ ਨੂਰਪੁਰ ਬੇਦੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਨੂਰਪੁਰ ਬੇਦੀ ਤੋਂ ਬਲਾਚੌਰ ਮਾਰਗ ਤੇ ਪਿੰਡ ਘਾਹੀ ਮਾਜਰਾ ਦੇ ਨਜ਼ਦੀਕ ਇੱਕ ਬੱਸ ਸੜਕ ਤੋਂ ਪਲਟ ਕੇ ਤਕਰੀਬਨ 20 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ ਜਿਸ ਵਿੱਚ ਸਵਾਰੀਆਂ ਨੂੰ ਕੁਝ ਸੱਟਾਂ ਲੱਗੀਆਂ ਸਨ।
ਇਨ੍ਹਾਂ ਵਿੱਚੋਂ ਦੋ ਜਾਂ ਤਿੰਨ ਸਵਾਰੀਆਂ ਨੂੰ ਜ਼ਿਆਦਾ ਸੱਟਾਂ ਲੱਗੀਆਂ ਸੀ ਜਿਨ੍ਹਾਂ ਨੂੰ ਰੋਪੜ ਦੇ ਸਿਵਲ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਕੁਝ ਹੋਰ ਜ਼ਖ਼ਮੀ ਹਾਲਤ ਵਿੱਚ ਸਵਾਰੀਆਂ ਪ੍ਰਾਈਵੇਟ ਹਸਪਤਾਲ ਵਿੱਚ ਵੀ ਦਾਖਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Bad Food Habits: ਖਾਣਾ ਖਾਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ 5 ਕੰਮ, ਨਹੀਂ ਤਾਂ ਪਏਗਾ ਪਛਤਾਉਣਾ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ