ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ, 25 ਫੱਟੜ
ਏਬੀਪੀ ਸਾਂਝਾ | 28 Apr 2019 07:58 PM (IST)
ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਬਰੇਕ ਫੇਲ੍ਹ ਹੋ ਗਏ ਸੀ ਤੇ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ 25 ਜ਼ਖ਼ਮੀਆਂ ਵਿੱਚ ਕਈ ਬੱਚੇ ਤੇ ਔਰਤਾਂ ਵੀ ਸ਼ਾਮਲ ਹਨ।
ਹੁਸ਼ਿਆਰਪੁਰ: ਜ਼ਿਲ੍ਹੇ ਅਧੀਨ ਆਉਂਦੇ ਕਸਬਾ ਗੜ੍ਹਸ਼ੰਕਰ ਦੇ ਧਾਰਮਿਕ ਸਥਾਨ ਨੂੰ ਜਾਂਦੇ ਸ਼ਰਧਾਲੂਆਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ਵਿੱਚ 25 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੈ। ਬੱਸ ਵਿੱਚ ਤਕਰੀਬਨ 40 ਜਣੇ ਸਵਾਰ ਸਨ। ਸਾਰੇ ਬੱਸ ਸਵਾਰ ਫ਼ਤਹਿਗੜ੍ਹ ਸਾਹਿਬ ਤੋਂ ਗੜ੍ਹਸ਼ੰਕਰ ਦੇ ਖੁਰਾਲਗੜ੍ਹ ਵਿਖੇ ਦਰਸ਼ਨਾਂ ਲਈ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਬਰੇਕ ਫੇਲ੍ਹ ਹੋ ਗਏ ਸੀ ਤੇ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ 25 ਜ਼ਖ਼ਮੀਆਂ ਵਿੱਚ ਕਈ ਬੱਚੇ ਤੇ ਔਰਤਾਂ ਵੀ ਸ਼ਾਮਲ ਹਨ। ਜ਼ਖ਼ਮੀਆਂ ਦਾ ਇਲਾਜ ਗੜ੍ਹਸ਼ੰਕਰ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ।