Accident News: ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਬੱਸ ਨਾਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਵਿੱਚ 20 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਅਤੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਸਾਰੇ ਪਾਸੇ ਚੀਕ ਚੀਹਾੜਾ ਮੱਚ ਗਿਆ।

ਦੱਸ ਦਈਏ ਕਿ ਬੱਸ ਵਿੱਚ 35 ਲੋਕ ਸਵਾਰ ਸਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਬੱਸ ਅੱਗੇ ਜਾ ਰਹੇ ਇੱਕ ਟਰੱਕ ਅਤੇ ਇੱਕ ਕਾਰ ਨੇ ਅਚਾਨਕ ਬ੍ਰੇਕ ਲਾ ਦਿੱਤੀ। ਜਿਸ ਕਰਕੇ ਡਰਾਈਵਰ ਕੰਟਰੋਲ ਨਹੀਂ ਕਰ ਸਕਿਆ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ।

ਇਸ ਦੌਰਾਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਥਾਨਕ ਲੋਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੱਸ ਨੂੰ ਸੜਕ ‘ਚੋਂ ਹਟਵਾ ਕੇ ਜਾਮ ਹਟਵਾਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।