Accident News : ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰ ਨਾਥ ਯਾਤਰਾ ਲਈ ਜਾ ਰਹੀ ਬੱਸ ਦੇ ਬ੍ਰੇਕ ਫੇਲ ਹੋ ਗਏ। ਉੱਥੇ ਹੀ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਕਰਕੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਅਤੇ ਕਈ ਲੋਕਾਂ ਦੀ ਜਾਨ ਬਚ ਗਈ। ਇਸ ਘਟਨਾ 'ਚ ਕਰੀਬ ਅੱਠ ਲੋਕ ਜ਼ਖਮੀ ਹੋਏ ਹਨ। ਜਿਸ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। 


ਉੱਥੇ ਹੀ ਘਟਨਾ ਵੇਲੇ ਬੱਸ ਵਿੱਚ 45 ਦੇ ਕਰੀਬ ਲੋਕ ਸਵਾਰ ਸਨ, ਗਨੀਮਤ ਰਹੀ ਕਿ ਉਨ੍ਹਾਂ ਨੂੰ ਸੱਟਾਂ ਨਹੀਂ ਲੱਗੀਆਂ। ਇਹ ਹਾਦਸਾ ਬ੍ਰੇਕ ਫੇਲ ਹੋਣ ਕਰਕੇ ਵਾਪਰਿਆ, ਡਰਾਈਵਰ ਅਤੇ ਸੁਰੱਖਿਆ ਬਲਾਂ ਦੀ ਸੂਝ-ਬੂਝ ਕਰਕੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। 


ਜ਼ਖ਼ਮੀ ਹੋਏ ਲੋਕਾਂ ਵਿੱਚ ਰੋਹਨ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਹੁਸ਼ਿਆਰਪੁਰ, ਸੁੰਦਰਪਾਲ ਪੁੱਤਰ ਤੇਜ ਚੰਦ, ਰਜਨੀ ਦੇਵੀ ਪਤਨੀ ਰਾਜ ਕੁਮਾਰ, ਵਿਕਰਮ ਪੁੱਤਰ ਰਾਜ ਕੁਮਾਰ, ਰਾਜ ਕੁਮਾਰ ਸ਼ਰਮਾ ਪੁੱਤਰ ਅਮਰਨਾਥ ਵਾਸੀ ਹਮੀਰਪੁਰ, ਹਿਮਾਚਲ, ਸ਼ਿਵ ਕੁਮਾਰ ਪੁੱਤਰ ਕਮਲਦੀਪ ਵਾਸੀ ਸਹਾਰਨਪੁਰ, ਲੁਧਿਆਣਾ ਦੇ ਰਹਿਣ ਵਾਲੇ ਸਾਗਰ ਸ਼ਰਮਾ ਅਤੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਿਮਰਨ ਨਾਗਰਵਾਲ ਹਨ। ਨਾਚਲਾਨਾ ਪਿੰਡ ਦੇ 23RR ਹਸਪਤਾਲ ਵਿੱਚ ਸ਼ਾਮਲ ਹਨ।  


ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਨੂੰ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਸ੍ਰੀਨਗਰ ਜੰਮੂ ਰਾਸ਼ਟਰੀ ਰਾਜਮਾਰਗ 'ਤੇ ਵਾਪਰਿਆ। ਜਿਸ ਵਿੱਚ ਇੱਕ ਬੱਸ ਦੇ ਹਾਦਸੇ ਦਾ ਸ਼ਿਕਾਰ ਹੋ ਜਾਣ ਕਾਰਨ ਕਈ ਅਮਰਨਾਥ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੋਂ ਆ ਰਹੀ ਬੱਸ ਜਿਸ ਦੀ ਰਜਿਸਟ੍ਰੇਸ਼ਨ (ਪੀ.ਬੀ.-02-ਬੀ.ਐਨ.ਐਲ.ਐਮ.-9389) ਸੀ। ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਬ੍ਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।