Punjab News:  ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜੈਤੋ ਸ਼ਹਿਰ ਦੇ ਬਾਜਾ ਚੌਕ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਸ ਹਾਦਸੇ 'ਚ ਸੜਕ 'ਤੇ ਖੜ੍ਹੇ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


ਕਿਵੇਂ ਹੋਇਆ ਇਹ ਪੂਰਾ ਹਾਦਸਾ


ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਬਠਿੰਡਾ ਤੋਂ ਇੱਕ ਨਿੱਜੀ ਕੰਪਨੀ ਦੀ ਬੱਸ ਕੋਟਕਪੂਰਾ ਵੱਲ ਜਾ ਰਹੀ ਸੀ। ਇਹ ਬਾਜਾਖਾਨਾ ਚੌਂਕ ਤੋਂ ਥੋੜ੍ਹਾ ਪਿੱਛੇ ਹੀ ਸੀ ਕਿ ਜੈਤੋ ਤੋਂ ਜਾ ਰਹੇ ਕੈਂਟਰ 'ਚ ਲੱਗੇ ਐਂਗਲ ਵਿੱਚ ਫਸ ਗਈ। ਬੱਸ ਦੀ ਤੇਜ਼ ਰਫਤਾਰ ਹੋਣ ਕਾਰਨ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ, ਜਿਸ ਕਾਰਨ 4 ਵਿਅਕਤੀ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਬਿਜਲੀ ਦਾ ਖੰਭਾ ਹੇਠਾਂ ਡਿੱਗ ਗਿਆ ਅਤੇ ਬਿਜਲੀ ਦਾ ਟਰਾਂਸਫਾਰਮਰ ਵੀ ਹੇਠਾਂ ਡਿੱਗ ਕੇ ਨੁਕਸਾਨਿਆ ਗਿਆ। ਇਸ ਕਾਰਨ ਇਲਾਕੇ ਦੀ ਬਿਜਲੀ ਵੀ ਬੰਦ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਯੁਵਕ ਭਲਾਈ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਤੁਰੰਤ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ।


1 ਦੀ ਮੌਤ, ਜ਼ਖ਼ਮੀ ਜ਼ੇਰੇ ਇਲਾਜ


ਬੱਸ ਦੀ ਲਪੇਟ ਵਿੱਚ ਆਉਣ ਨਾਲ 62 ਸਾਲਾ ਸਾਧੂ ਲਛਮਣ ਸਿੰਘ ਉਰਫ ਹਿੰਦੀ ਬਾਬਾ ਪੁੱਤਰ ਮੱਘਰ ਸਿੰਘ ਵਾਸੀ ਗੋਬਿੰਦਗੜ੍ਹ ਦਬੜੀਖਾਨਾ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਜੋ ਕੇ ਜ਼ੇਰੇ ਇਲਾਜ ਹਨ।


ਇਹ ਵੀ ਪੜ੍ਹੋ: ਪਾਕਿਸਤਾਨ 'ਚ ਸਿੱਖ ਟਾਰਗੇਟ ਕਿਲਿੰਗ, ਦੋ ਦਿਨਾਂ 'ਚ ਦੂਜਾ ਹਮਲਾ, ਇੱਕ ਸਿੱਖ ਨੌਜਵਾਨ ਦੀ ਹੋਈ ਮੌਤ, ਜੇਹਾਦੀ ਸੰਗਠਨ ISKP ਨੇ ਲਈ ਜ਼ਿੰਮੇਵਾਰੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।