Fazilka: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਫਾਜ਼ਿਲਕਾ ਤੋਂ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਜੀ ਧਾਮ ਲਈ ਬੱਸ ਰਵਾਨਾ
Chief Minister Pilgrimage Scheme: ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਵੱਡੀ ਸਹੁਲਤ ਮਿਲੇਗੀ ਜੋ ਕਿ ਕਿਸੇ ਨਾ ਕਿਸੇ ਕਾਰਨ ਆਪਣੀ ਸ਼ਰਧਾ ਵਾਲੀ ਥਾਂ ਦੀ ਯਾਤਰਾ ਕਰਨ ਤੋਂ ਅਸਮਰੱਥ ਸਨ ਪਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਇਹ ਯਾਤਰਾ
Chief Minister Pilgrimage Scheme: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਫਾਜ਼ਿਲਕਾ ਵਿਚ ਵੀ ਹੋ ਗਈ ਹੈ। ਇੱਥੋ 43 ਸ਼ਰਧਾਲੂਆਂ ਨੂੰ ਲੈਕੇ ਇਕ ਬੱਸ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਧਾਮ (ਰਾਜਸਥਾਨ) ਲਈ ਰਵਾਨਾ ਹੋਈ ਹੈ। ਇਸ ਬੱਸ ਨੂੰ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਵੱਡੀ ਸਹੁਲਤ ਮਿਲੇਗੀ ਜੋ ਕਿ ਕਿਸੇ ਨਾ ਕਿਸੇ ਕਾਰਨ ਆਪਣੀ ਸ਼ਰਧਾ ਵਾਲੀ ਥਾਂ ਦੀ ਯਾਤਰਾ ਕਰਨ ਤੋਂ ਅਸਮਰੱਥ ਸਨ ਪਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਇਹ ਯਾਤਰਾ ਕਰਵਾ ਕੇ ਸਲਾਘਾਯੋਗ ਕਾਰਜ ਕੀਤਾ ਹੈ।
ਇਸ ਮੌਕੇ ਯਾਤਰਾ ਤੇ ਗਏ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਜੋਰਦਾਰ ਸਵਾਗਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇਕ ਨੇਕ ਕਾਰਜ ਹੈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ