Road Accident: ਸਰਦੂਲਗੜ੍ਹ ਤੋਂ ਬਠਿੰਡਾ ਆ ਰਹੀ ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਮੀਂਹ ਕਾਰਨ ਵਾਪਰਿਆ ਹੈ ਜਿਸ ਦੀ ਵਜ੍ਹਾ ਕਰਕੇ ਬੱਸ ਪੁਲ਼ ਤੋਂ ਥੱਲੇ ਡਿੱਗ ਪਈ। ਜਾਣਕਾਰੀ ਮੁਤਾਬਕ, ਇਹ ਬੱਸ ਇੱਕ ਨਿੱਜੀ ਕੰਪਨੀ ਦੀ ਸੀ ਤੇ ਫਿਲਹਾਲ ਇਸ ਹਾਦਸੇ ਨਾਲ ਕੋਈ ਜਾਨੀ ਨੁਕਸਾਨ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਨਹੀਂ ਆਈ ਹੈ ਹਾਲਾਂਕਿ ਇਸ ਹਾਦਸੇ ਵਿੱਚ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਜਖ਼ਮੀਆਂ ਵਿੱਚ ਚਾਰ ਤੋਂ ਪੰਜ ਬੱਚੇ ਵੀ ਸ਼ਾਮਲ ਹਨ।