Bus Strike: ਪੰਜਾਬੀਆਂ ਲਈ ਰਾਹਤ ਦੀ ਖ਼ਬਰ ! ਬੱਸਾਂ ਦੀ ਹੜਤਾਲ ਹੋਈ ਖ਼ਤਮ, ਮੁੱਖ ਮੰਤਰੀ ਨਾਲ ਯੂਨੀਅਨ ਦੀ ਮੀਟਿੰਗ ਤੈਅ ਹੋਣ ਬਾਅਦ ਕੀਤਾ ਐਲਾਨ
ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਸੀ। ਹੁਣ ਮੁਲਾਜ਼ਮਾਂ ਵੱਲੋਂ ਭਲਕੇ ਹੜਤਾਲ ਨਹੀਂ ਕੀਤੀ ਜਾਵੇਗੀ। ਯੂਨੀਅਨ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਨੇ ਸੀਐਮ ਮਾਨ ਨਾਲ 15 ਜਨਵਰੀ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ
Punjab News: ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਯੂਨੀਅਨ ਦੀ ਹੜਤਾਲ ਖ਼ਤਮ ਹੋ ਗਈ ਹੈ। ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਮੰਗਲਵਾਰ ਦੁਪਹਿਰ ਨੂੰ ਇੱਕ ਮੀਟਿੰਗ ਕੀਤੀ ਤੇ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੀਟਿੰਗ ਤਹਿ ਕੀਤੀ। ਯੂਨੀਅਨ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕਰ ਰਹੀ ਹੈ।
ਕਿਹੜੀਆਂ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ
ਦੱਸ਼ ਦਈਏ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ। ਇਸ ਸਬੰਧੀ ਪਨਬੱਸ ਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਸਾਰੇ ਮੰਤਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਸਨ। ਇਸ ਦੇ ਬਾਵਜੂਦ ਉਨ੍ਹਾਂ ਦੀ ਮੰਗ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
