Punjab Roadways: ਪੰਜਾਬ ਵਿੱਚ ਬੱਸ ਸਫ਼ਰ ਮਹਿੰਗਾ ਹੋ ਗਿਆ ਹੈ। ਡੀਜ਼ਲ 'ਤੇ ਵੈਟ 62 ਪੈਸੇ ਪ੍ਰਤੀ ਲੀਟਰ ਵਧਾਉਣ ਦੇ ਨਾਲ-ਨਾਲ ਸਰਕਾਰ ਨੇ ਬੱਸ ਦਾ ਕਿਰਾਇਆ ਵਧਾਉਣ ਦਾ ਵੀ ਫੈਸਲਾ ਕੀਤਾ ਹੈ। ਬੱਸਾਂ ਦਾ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਯਾਤਰੀਆਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਲਈ ਘੱਟੋ-ਘੱਟ 15 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ, ਭਾਵੇਂ ਉਹ ਸਿਰਫ਼ ਇੱਕ ਕਿਲੋਮੀਟਰ ਦੀ ਦੂਰੀ ਹੀ ਤੈਅ ਕਰਨ। ਬੱਸ ਕਿਰਾਏ ਵਿੱਚ ਵਾਧੇ ਨਾਲ ਸਰਕਾਰ ਨੂੰ 150 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ। ਔਰਤਾਂ ਨੂੰ ਮਿਲਣ ਵਾਲੀ ਮੁਫਤ ਯਾਤਰਾ ਦੀ ਸਹੂਲਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਪਹਿਲਾਂ ਵਾਂਗ ਹੀ ਜਾਰੀ ਰਹੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਕਰੀਬ ਚਾਰ ਸਾਲਾਂ ਤੋਂ ਕਿਰਾਏ ਵਿੱਚ ਵਾਧਾ ਕੀਤਾ ਗਿਆ ਹੈ। ਇਹ ਵਾਧਾ ਸਰਕਾਰੀ ਅਤੇ ਨਿੱਜੀ ਦੋਵਾਂ ਸੈਕਟਰਾਂ 'ਤੇ ਲਾਗੂ ਹੋਵੇਗਾ। ਹੀਟ ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨ (ਐਚਐਸਵੀਏਸੀ) ਦੀਆਂ ਆਮ ਬੱਸਾਂ ਦੇ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਪਹਿਲਾਂ ਪ੍ਰਤੀ ਕਿਲੋਮੀਟਰ ਕਿਰਾਇਆ 1.22 ਰੁਪਏ ਪ੍ਰਤੀ ਕਿਲੋਮੀਟਰ ਸੀ, ਜੋ ਹੁਣ 1.45 ਰੁਪਏ ਪ੍ਰਤੀ ਕਿਲੋਮੀਟਰ ਹੋ ਜਾਵੇਗਾ।
HVAC (ਹੀਟਿੰਗ, ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨਿੰਗ) ਬੱਸਾਂ ਦੇ ਕਿਰਾਏ 28 ਪੈਸੇ ਵਧਾ ਕੇ 1.74 ਰੁਪਏ ਪ੍ਰਤੀ ਯਾਤਰੀ ਪ੍ਰਤੀ ਕਿਲੋਮੀਟਰ ਕਰ ਦਿੱਤੇ ਗਏ ਹਨ। ਇੰਟੀਗ੍ਰਲ ਕੋਚ ਦਾ ਕਿਰਾਇਆ 41 ਪੈਸੇ ਵਧਾ ਕੇ 2.61 ਰੁਪਏ ਪ੍ਰਤੀ ਕਿਲੋਮੀਟਰ ਅਤੇ ਸੁਪਰ ਇੰਟੀਗ੍ਰਲ ਕੋਚ ਦਾ ਕਿਰਾਇਆ 46 ਪੈਸੇ ਵਧਾ ਕੇ 2.90 ਰੁਪਏ ਕਰ ਦਿੱਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।