ਪੰਜਾਬ 'ਚ ਹੁਣ ਪੂਰੀ ਸਮਰੱਥਾ ਨਾਲ ਚੱਲਣਗੀਆਂ ਬੱਸਾਂ
ਏਬੀਪੀ ਸਾਂਝਾ | 27 Jun 2020 08:33 PM (IST)
ਰਾਜ ਸਰਕਾਰ ਨੇ ਪਹਿਲਾਂ ਕੋਵਿਡ ਸੰਕਟ ਕਾਰਨ ਬੱਸਾਂ ਨੂੰ 50% ਸਮਰੱਥਾ ਨਾਲ ਚਲਾਉਣ ਦੀ ਆਗਿਆ ਦਿੱਤੀ ਸੀ।
ਚੰਡੀਗੜ੍ਹ: ਤੇਲ ਕੀਮਤਾਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿੱਚ ਯਾਤਰੀਆਂ ਦੀ 50 ਫੀਸਦ ਸਮਰੱਥਾ ਵਾਲੇ ਹੁਕਮਾਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ।ਪਰ ਬੱਸਾਂ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਮਾਸਕ ਲਾਜ਼ਮੀ ਤੌਰ 'ਤੇ ਪਹਿਨਣੇ ਪੈਣਗੇ। ਰਾਜ ਸਰਕਾਰ ਨੇ ਪਹਿਲਾਂ ਕੋਵਿਡ ਸੰਕਟ ਕਾਰਨ ਬੱਸਾਂ ਨੂੰ 50% ਸਮਰੱਥਾ ਨਾਲ ਚਲਾਉਣ ਦੀ ਆਗਿਆ ਦਿੱਤੀ ਸੀ।ਹੁਣ ਇਹ ਆਦੇਸ਼ ਨੂੰ ਵਾਪਲ ਲੈਂਦੇ ਹੋਏ ਕੈਪਟਨ ਸਰਕਾਰ ਨੇ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ