ਪੰਜਾਬ 'ਚ ਕਾਰੋਬਾਰੀ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚ ਗਈ ਸਨਸਨੀ, ਹਰ ਪਾਸੇ ਸਹਿਮ ਦਾ ਮਾਹੌਲ
Punjab News: ਅਬੋਹਰ ਦੇ ਵਿਅਸਤ ਬਗਤ ਸਿੰਘ ਚੌਂਕ ‘ਤੇ ਉਸ ਵੇਲੇ ਹੰਗਾਮਾ ਮੱਚ ਗਿਆ, ਜਦੋਂ ਨਿਊ ਵੇਅਰ ਵੇਲ ਐਂਪੋਰੀਅਮ ਦੇ ਸੰਚਾਲਕ ਸੰਜੇ ਵਰਮਾ ‘ਤੇ ਤਿੰਨ ਅਣਪਛਾਤਿਆਂ ਨੇ ਗੋਲੀਆਂ ਚਲਾ ਦਿੱਤੀਆਂ।

Punjab News: ਅਬੋਹਰ ਦੇ ਵਿਅਸਤ ਬਗਤ ਸਿੰਘ ਚੌਂਕ ‘ਤੇ ਉਸ ਵੇਲੇ ਹੰਗਾਮਾ ਮੱਚ ਗਿਆ, ਜਦੋਂ ਨਿਊ ਵੇਅਰ ਵੇਲ ਐਂਪੋਰੀਅਮ ਦੇ ਸੰਚਾਲਕ ਸੰਜੇ ਵਰਮਾ ‘ਤੇ ਤਿੰਨ ਅਣਪਛਾਤਿਆਂ ਨੇ ਗੋਲੀਆਂ ਚਲਾ ਦਿੱਤੀਆਂ।
ਇਹ ਹਮਲਾ ਉਸ ਵੇਲੇ ਹੋਇਆ ਜਦੋਂ ਸੰਜੇ ਵਰਮਾ ਆਪਣੀ ਕਾਰ ਤੋਂ ਸ਼ੋਅਰੂਮ ਵਿੱਚ ਗੱਡੀ ਤੋਂ ਉਤਰ ਰਹੇ ਸਨ। ਇਸ ਦੌਰਾਨ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਲਾਂਕਿ, ਉਨ੍ਹਾਂ 'ਤੇ ਗੋਲੀਬਾਰੀ ਕਿਉਂ ਕੀਤੀ ਗਈ, ਇਸ ਬਾਰੇ ਹਾਲੇ ਕੁਝ ਸਪੱਸ਼ਟ ਨਹੀਂ ਦੱਸਿਆ ਗਿਆ ਹੈ ਅਤੇ ਨਾ ਹੀ ਦੋਸ਼ੀਆਂ ਦੀ ਪਛਾਣ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਵੀ ਡਰ ਦਾ ਮਾਹੌਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















