Punjab News: ਪੰਜਾਬ ਵਿੱਚ ਪਸਰ ਰਿਹਾ ਜੰਗਲ ਰਾਜ, ਅਬੋਹਰ 'ਚ ਵਪਾਰੀ ਦਾ ਦਿਨ ਦਿਹਾੜੇ ਗੋਲ਼ੀਆਂ ਮਾਰਕੇ ਕਤਲ, ਸਰਕਾਰ ਪਤਾ ਨਹੀਂ ਕਿੱਥੇ ਗ਼ਾਇਬ ?
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਚੁੱਕੀ ਹੈ। ਅਬੋਹਰ ਵਿੱਚ ਨਿਊ ਵੀਅਰ ਵੈੱਲ ਟੇਲਰਜ਼ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਹੋਇਆ ਕਤਲ ਸੂਬੇ ਵਿੱਚ ਪਸਰੇ ਜੰਗਲ ਰਾਜ ਨੂੰ ਦਰਸਾਉਂਦਾ ਹੈ।

Punjab News: ਅਬੋਹਰ ਸ਼ਹਿਰ ਵਿਚ ‘New Wear Well’ ਸ਼ੋਅਰੂਮ ਦੇ ਸਹਿ ਮਾਲਕ ਸੰਜੈ ਵਰਮਾ ਦਾ ਅੱਜ ਦਿਨ ਦਿਹਾੜੇ ਸਟੋਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲੀਸ ਤੇ ਚਸ਼ਮਦੀਦਾਂ ਮੁਤਾਬਕ ਇਹ ਪੂਰੀ ਵਾਰਦਾਤ ਵਰਮਾ ਦੀ ਮਾਲਕੀ ਵਾਲੇ ਸ਼ੋਅਰੂਮ ਦੇ ਬਿਲਕੁਲ ਬਾਹਰ ਵਾਪਰੀ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਨੇ ਵਰਮਾ ’ਤੇ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਰ ਨੂੰ ਘੇਰਿਆ ਜਾ ਰਿਹਾ ਹੈ।
ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਚੁੱਕੀ ਹੈ। ਅਬੋਹਰ ਵਿੱਚ ਨਿਊ ਵੀਅਰ ਵੈੱਲ ਟੇਲਰਜ਼ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਹੋਇਆ ਕਤਲ ਸੂਬੇ ਵਿੱਚ ਪਸਰੇ ਜੰਗਲ ਰਾਜ ਨੂੰ ਦਰਸਾਉਂਦਾ ਹੈ।
Law and order in Punjab has plummeted to its lowest point. The shocking daylight murder of Sanjay Verma, owner of The New Wear Well Tailors in Abohar, underscores the prevailing jungle raaj.
— Sukhbir Singh Badal (@officeofssbadal) July 7, 2025
Businessmen and professionals including doctors, artists & athletes are facing grave… pic.twitter.com/T3Xok3oTwf
ਅੱਜ ਪੰਜਾਬ ਦੇ ਡਾਕਟਰ, ਕਲਾਕਾਰ ਅਤੇ ਖਿਡਾਰੀਆਂ ਸਮੇਤ ਸਾਰੇ ਕਾਰੋਬਾਰੀ ਬਦਮਾਸ਼ਾਂ ਵੱਲੋਂ ਮਿਲ ਰਹੀਆਂ ਜਬਰੀ ਵਸੂਲੀ ਦੀਆਂ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ। ਮੈਂ ਇਸ ਬੇਰਹਿਮ ਕਤਲ ਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਵਰਮਾ ਪਰਿਵਾਰ ਨਾਲ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ। ਸਰਕਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਵੇ ।
ਅਬੋਹਰ ਵਿਚ ਪ੍ਰਸਿੱਧ ਵਪਾਰੀ ਸੰਜੈ ਵਰਮਾ ਦੀ ਦਿਨ ਦਿਹਾੜੇ ਕੀਤੀ ਗਈ ਹੱਤਿਆ ਦੀ ਸਖ਼ਤ ਸਬਦਾਂ ਵਿਚ ਨਿੰਦਾ ਕਰਦੇ ਹਾਂ ਅਤੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸਰੀਕ ਹਾਂ। ਪਰ ਇਹ ਘਟਨਾ ਸਬੂਤ ਹੈ ਇਸ ਵੇਲੇ ਪੰਜਾਬ ਦੀ ਅਮਨ ਕਾਨੂੰਨ ਦੀ ਅਸਲ ਸਥਿਤੀ ਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਸ਼ਰੇਆਮ ਲੋਕਾਂ ਨੂੰ… pic.twitter.com/jGJHpbZ7G7
— Sunil Jakhar (@sunilkjakhar) July 7, 2025
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਬੋਹਰ ਵਿਚ ਪ੍ਰਸਿੱਧ ਵਪਾਰੀ ਸੰਜੈ ਵਰਮਾ ਦੀ ਦਿਨ ਦਿਹਾੜੇ ਕੀਤੀ ਗਈ ਹੱਤਿਆ ਦੀ ਸਖ਼ਤ ਸਬਦਾਂ ਵਿਚ ਨਿੰਦਾ ਕਰਦੇ ਹਾਂ ਅਤੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸਰੀਕ ਹਾਂ। ਪਰ ਇਹ ਘਟਨਾ ਸਬੂਤ ਹੈ ਇਸ ਵੇਲੇ ਪੰਜਾਬ ਦੀ ਅਮਨ ਕਾਨੂੰਨ ਦੀ ਅਸਲ ਸਥਿਤੀ ਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਸ਼ਰੇਆਮ ਲੋਕਾਂ ਨੂੰ ਕਤਲ ਕੀਤਾ ਜਾ ਰਿਹਾ ਹੈ ਜਦ ਕਿ ਸਰਕਾਰ ਗਾਇਬ ਹੈ।






















