ਪੰਜਾਬ 'ਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, ਸ਼ੋਅਰੂਮ ਬਾਹਰ ਸ਼ਰ੍ਹੇਆਮ ਗੋਲ਼ੀਆਂ ਨਾਲ ਭੁੰਨਿਆ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ
ਲਾਰੈਂਸ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਆਰਜੂ ਬਿਸ਼ਨੋਈ ਨਾਮ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਪੋਸਟ ਵਿੱਚ ਲਿਖਿਆ ਹੈ - 'ਉਹ ਸਾਡੇ ਦੁਸ਼ਮਣਾਂ ਦਾ ਸਮਰਥਨ ਕਰਦਾ ਸੀ, ਜੋ ਵੀ ਸਾਡੇ ਵਿਰੁੱਧ ਜਾਵੇਗਾ, ਅਸੀਂ ਉਸਨੂੰ ਤਬਾਹ ਕਰ ਦੇਵਾਂਗੇ।' ਹਾਲਾਂਕਿ, ਏਬੀਪੀ ਸਾਂਝਾ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

Punjab News: ਪੰਜਾਬ ਦੇ ਅਬੋਹਰ ਵਿੱਚ ਫੈਸ਼ਨ ਡਿਜ਼ਾਈਨਰ ਤੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸਵੇਰੇ ਜਿਵੇਂ ਹੀ ਉਹ ਆਪਣੇ ਸ਼ੋਅਰੂਮ ਨਿਊ ਵੇਅਰਵੈੱਲ ਦੇ ਬਾਹਰ ਆਪਣੀ ਕਾਰ ਤੋਂ ਬਾਹਰ ਨਿਕਲਿਆ, ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਉਹ ਬਾਈਕ 'ਤੇ ਫ਼ਰਾਰ ਹੋ ਗਏ
ਕੁਝ ਦੂਰੀ 'ਤੇ ਜਾ ਕੇ ਉਨ੍ਹਾਂ ਨੇ ਬਾਈਕ ਖੜ੍ਹੀ ਕਰ ਦਿੱਤੀ ਅਤੇ ਕਾਰ ਵਿੱਚ ਭੱਜ ਗਏ। ਇਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਗੁੱਸੇ ਵਿੱਚ ਆਏ ਵਪਾਰੀਆਂ ਨੇ ਬਾਜ਼ਾਰ ਬੰਦ ਕਰ ਦਿੱਤਾ ਹੈ। ਵਪਾਰੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।
ਜ਼ਿਕਰ ਕਰ ਦਈਏ ਕਿ ਲਾਰੈਂਸ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਆਰਜੂ ਬਿਸ਼ਨੋਈ ਨਾਮ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਪੋਸਟ ਵਿੱਚ ਲਿਖਿਆ ਹੈ - 'ਉਹ ਸਾਡੇ ਦੁਸ਼ਮਣਾਂ ਦਾ ਸਮਰਥਨ ਕਰਦਾ ਸੀ, ਜੋ ਵੀ ਸਾਡੇ ਵਿਰੁੱਧ ਜਾਵੇਗਾ, ਅਸੀਂ ਉਸਨੂੰ ਤਬਾਹ ਕਰ ਦੇਵਾਂਗੇ।' ਹਾਲਾਂਕਿ, ਏਬੀਪੀ ਸਾਂਝਾ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।
ਆਰਜੂ ਬਿਸ਼ਨੋਈ ਦੇ ਨਾਮ 'ਤੇ ਕੀਤੀ ਗਈ ਕਥਿਤ ਪੋਸਟ ਵਿੱਚ ਲਿਖਿਆ ਸੀ- 'ਨਿਊ ਵੇਅਰਵੈੱਲ ਅਬੋਹਰ ਦਾ ਇਹ ਕਤਲ ਹੋਇਆ ਹੈ। ਮੈਂ, ਗੋਲਡੀ ਢਿੱਲੋਂ, ਆਰਜੂ ਬਿਸ਼ਨੋਈ ਤੇ ਸ਼ੁਭਮ ਲੋਂਕਰ ਮਹਾਰਾਸ਼ਟਰ ਇਸਦੀ ਜ਼ਿੰਮੇਵਾਰੀ ਲੈਂਦੇ ਹਾਂ। ਅਸੀਂ ਉਸਨੂੰ ਕਿਸੇ ਮਾਮਲੇ ਨੂੰ ਲੈ ਕੇ ਫੋਨ ਕੀਤਾ ਸੀ ਪਰ ਉਸ ਨੇ ਪਛਾਣਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਅਸੀਂ ਉਸਨੂੰ ਮਾਰਿਆ ਤਾਂ ਜੋ ਪਤਾ ਲੱਗ ਸਕੇ ਕਿ ਅਸੀਂ ਕੌਣ ਹਾਂ।
ਉਹ ਸਾਡੇ ਦੁਸ਼ਮਣਾਂ ਦਾ ਸਮਰਥਨ ਕਰਦਾ ਸੀ। ਜੋ ਵੀ ਸਾਡੇ ਵਿਰੁੱਧ ਜਾਵੇਗਾ, ਅਸੀਂ ਉਸਨੂੰ ਤਬਾਹ ਕਰ ਦੇਵਾਂਗੇ। ਅਸੀਂ ਜੋ ਕਰਦੇ ਹਾਂ ਉਸਦੀ ਜ਼ਿੰਮੇਵਾਰੀ ਲੈਂਦੇ ਹਾਂ। ਭਾਵੇਂ ਇਹ 302 ਹੋਵੇ ਜਾਂ 307। ਅਸੀਂ ਜੋ ਕਰਦੇ ਹਾਂ ਉਸਦੀ ਜ਼ਿੰਮੇਵਾਰੀ ਲੈਂਦੇ ਹਾਂ। ਬੱਸ ਇੰਤਜ਼ਾਰ ਕਰੋ ਤੇ ਦੇਖੋ
ਜ਼ਿਕਰ ਕਰ ਦਈਏ ਕਿ ਅਬੋਹਰ ਸ਼ਹਿਰ ਵਿਚ ‘New Wear Well’ ਸ਼ੋਅਰੂਮ ਦੇ ਸਹਿ ਮਾਲਕ ਸੰਜੈ ਵਰਮਾ ਦਾ ਅੱਜ ਦਿਨ ਦਿਹਾੜੇ ਸਟੋਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਤੇ ਚਸ਼ਮਦੀਦਾਂ ਮੁਤਾਬਕ ਇਹ ਪੂਰੀ ਵਾਰਦਾਤ ਵਰਮਾ ਦੀ ਮਾਲਕੀ ਵਾਲੇ ਸ਼ੋਅਰੂਮ ਦੇ ਬਿਲਕੁਲ ਬਾਹਰ ਵਾਪਰੀ।
ਪੁਲੀਸ ਵੱਲੋਂ ਹਮਲਾਵਰਾਂ ਦੀ ਸ਼ਨਾਖ਼ਤ ਤੇ ਉਨ੍ਹਾਂ ਦੀ ਪੈੜ ਨੱਪਣ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਇਸ ਘਟਨਾ ਤੋਂ ਫੌਰੀ ਮਗਰੋਂ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜ ਗਏ। ਕਤਲ ਪਿਛਲਾ ਮਨੋਰਥ ਅਜੇ ਸਪੱਸ਼ਟ ਨਹੀਂ ਹੈ, ਪਰ ਅਧਿਕਾਰੀ ਕਾਰੋਬਾਰੀ ਦੁਸ਼ਮਣੀ ਅਤੇ ਨਿੱਜੀ ਦੁਸ਼ਮਣੀ ਸਮੇਤ ਸਾਰੇ ਸੰਭਾਵੀ ਪਹਿਲੂਆਂ ਦੀ ਜਾਂਚ ਕਰ ਰਹੇ ਹਨ। ਸੰਜੈ ਵਰਮਾ ਦੀ ਹੱਤਿਆ ਨਾਲ ਸਥਾਨਕ ਭਾਈਚਾਰਾ ਸਦਮੇ ਵਿੱਚ ਹੈ।






















