Punjab Bypolls 2023 Dates: ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਜਲੰਧਰ ਲੋਕ ਸਭਾ ਸੀਟ 'ਤੇ 10 ਮਈ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।
ਦੱਸ ਦਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਜਲੰਧਰ ਦੀ ਲੋਕ ਸਭਾ ਸੀਟ ਖਾਲੀ ਪਈ ਹੈ। ਕਾਂਗਰਸ ਪਹਿਲਾਂ ਹੀ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਲਈ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦੇਣ ਦਾ ਐਲਾਨ ਕਰ ਚੁੱਕੀ ਹੈ।
ਯਾਦ ਰਹੇ ਸੰਤੋਖ ਚੌਧਰੀ ਸਿਆਸੀ ਵਿਰਸੇ ਵਾਲੇ ਪਰਿਵਾਰ ਨਾਲ ਸਬੰਧਤ ਸਨ। ਸੰਤੋਖ ਚੌਧਰੀ ਦੇ ਪਿਤਾ ਸੱਤ ਵਾਰ ਵਿਧਾਇਕ ਹੋਣ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਮੰਤਰੀ ਵੀ ਰਹੇ ਹਨ। ਦੂਜੇ ਪਾਸੇ ਸੰਤੋਖ ਚੌਧਰੀ ਦੇ ਵੱਡੇ ਭਰਾ ਜਗਜੀਤ ਸਿੰਘ ਚੌਧਰੀ ਵੀ 5 ਵਾਰ ਵਿਧਾਇਕ ਰਹੇ ਤੇ ਲੋਕਲ ਬਾਡੀ ਮੰਤਰੀ ਵੀ ਰਹੇ। ਇਸ ਤੋਂ ਇਲਾਵਾ ਸੰਤੋਖ ਚੌਧਰੀ ਦਾ ਪੁੱਤਰ ਵਿਕਰਮਜੀਤ ਸਿੰਘ ਫਿਲੌਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹੈ। ਸੰਤੋਖ ਚੌਧਰੀ ਦਾ ਪੰਜਾਬ ਦੀ ਸਿਆਸਤ ਵਿੱਚ ਵੱਡਾ ਕੱਦ ਮੰਨਿਆ ਜਾਂਦਾ ਸੀ।
ਉਧਰ, ਜਲੰਧਰ ਲੋਕ ਸਭਾ ਸੀਟ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਅਜੇ ਤੱਕ ਉਮੀਦਵਾਰ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ ਹੈ। ਜੇਕਰ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਵਿੱਚ ਕਈ ਨਾਵਾਂ ਦੀ ਚਰਚਾ ਚੱਲ ਰਹੀ ਹੈ, ਜਿਨ੍ਹਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਪ੍ਰਦੇਸ਼ ਦੇ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਰਾਜੇਸ਼ ਬਾਘਾ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ ਦੇ ਨਾਂ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ