ਪੜਚੋਲ ਕਰੋ

ਮੁੜ ਭਖੇਗਾ ਪੰਜਾਬ ਦਾ ਚੋਣ ਦੰਗਲ, ਅਕਾਲੀ ਦਲ ਤੇ 'ਆਪ' ਦੇ ਨਾਲ ਕਾਂਗਰਸ ਦਾ ਵੀ ਵੱਕਾਰ ਦਾਅ 'ਤੇ

ਪੰਜਾਬ ਦਾ ਸਿਆਸੀ ਮਾਹੌਲ ਇੱਕ ਵਾਰ ਮੁੜ ਭਖਣ ਜਾ ਰਿਹਾ ਹੈ। ਇਸ ਵਾਰ ਪੰਜਾਬ ਦੇ ਘੱਟੋ-ਘੱਟ ਅੱਠ ਵਿਧਾਨ ਸਭਾ ਹਲਕਿਆਂ ਵਿੱਚ ਉਪ ਚੋਣਾਂ ਹੋਣ ਦੀ ਉਮੀਦ ਹੈ। ਇਹ ਚੋਣਾਂ ਸਾਰੀਆਂ ਸਿਆਸੀ ਪਾਰਟੀਆਂ ਲਈ ਵੱਕਾਰ ਦਾ ਸਵਾਲ ਹੋਣਗੀਆਂ। ਦਿਲਚਸਪ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਸੱਤਾਧਿਰ ਕਾਂਗਰਸ ਨੂੰ ਵੀ ਜ਼ਿਮਨੀ ਚੋਣਾਂ ਤੋਂ ਡਰ ਲੱਗਣ ਲੱਗਾ ਹੈ। ਇਸ ਲਈ ਸਰਕਾਰ ਚੋਣਾਂ ਲਗਾਤਾਰ ਟਾਲਣ ਦੇ ਰੌਂਅ ਵਿੱਚ ਹੈ।

ਚੰਡੀਗੜ੍ਹ: ਪੰਜਾਬ ਦਾ ਸਿਆਸੀ ਮਾਹੌਲ ਇੱਕ ਵਾਰ ਮੁੜ ਭਖਣ ਜਾ ਰਿਹਾ ਹੈ। ਇਸ ਵਾਰ ਪੰਜਾਬ ਦੇ ਘੱਟੋ-ਘੱਟ ਅੱਠ ਵਿਧਾਨ ਸਭਾ ਹਲਕਿਆਂ ਵਿੱਚ ਉਪ ਚੋਣਾਂ ਹੋਣ ਦੀ ਉਮੀਦ ਹੈ। ਇਹ ਚੋਣਾਂ ਸਾਰੀਆਂ ਸਿਆਸੀ ਪਾਰਟੀਆਂ ਲਈ ਵੱਕਾਰ ਦਾ ਸਵਾਲ ਹੋਣਗੀਆਂ। ਦਿਲਚਸਪ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਸੱਤਾਧਿਰ ਕਾਂਗਰਸ ਨੂੰ ਵੀ ਜ਼ਿਮਨੀ ਚੋਣਾਂ ਤੋਂ ਡਰ ਲੱਗਣ ਲੱਗਾ ਹੈ। ਇਸ ਲਈ ਸਰਕਾਰ ਚੋਣਾਂ ਲਗਾਤਾਰ ਟਾਲਣ ਦੇ ਰੌਂਅ ਵਿੱਚ ਹੈ। ਬੇਸ਼ੱਕ ਕੈਪਟਨ ਸਰਕਾਰ ਕੁਝ ਹਲਕਿਆਂ ਦੀ ਜ਼ਿਮਨੀ ਚੋਣ ਟਾਲਣ ਦੇ ਰੌਂਅ ਵਿੱਚ ਹੈ ਪਰ ਅਗਲੇ ਕੁਝ ਮਹੀਨਿਆਂ ਵਿੱਚ ਚਾਰ ਹਲਕਿਆਂ ਦੀ ਜ਼ਿਮਨੀ ਚੋਣ ਹਰ ਹੀਲੇ ਹੋਏਗੀ। ਇਹ ਹਲਕੇ ਜਲਾਲਾਬਾਦ, ਫਗਵਾੜਾ, ਮੁਕੇਰੀਆਂ ਤੇ ਦਾਖਾ ਹਨ। ਜਲਾਲਾਬਾਦ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਫਗਵਾੜਾ ਤੋਂ ਬੀਜੇਪੀ ਦੇ ਸੋਮ ਪ੍ਰਕਾਸ਼ ਲੋਕ ਸਭਾ ਮੈਂਬਰ ਬਣਨ ਕਰਕੇ ਅਸਤੀਫੇ ਦੇ ਚੁੱਕੇ ਹਨ। ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਹੈ। 'ਦਾਖਾ' ਹਲਕੇ ਦੇ ਵਿਧਾਇਕ ਐਚਐਸ ਫੂਲਕਾ ਵੀ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ ਤਿੰਨ ਹੋਰ ਵਿਧਾਇਕ ਅਸਤੀਫੇ ਦੇ ਚੁੱਕੇ ਹਨ ਜਿਨ੍ਹਾਂ ਨੂੰ ਅਜੇ ਤੱਕ ਵਿਧਾਨ ਸਭਾ ਦੇ ਸਪੀਕਰ ਨੇ ਸਵੀਕਾਰ ਨਹੀਂ ਕੀਤਾ। ਇਸੇ ਤਰ੍ਹਾਂ ਇੱਕ ਹੋਰ ਵਿਧਾਇਕ ਦੀ ਮੈਂਬਰਸ਼ਿਪ ਖਾਰਜ ਕਰਨ ਦਾ ਮਾਮਲਾ ਵੀ ਸਪੀਕਰ ਕੋਲ ਪਹੁੰਚਿਆ ਹੋਇਆ ਹੈ। ਵਿਰੋਧੀ ਧਿਰਾਂ ਸਪੀਕਰ ਉੱਪਰ ਜਾਣਬੁੱਝ ਕੇ ਅਸਤੀਫੇ ਸਵੀਕਾਰ ਨਾ ਕਰਨ ਦਾ ਇਲਜ਼ਾਮ ਲਾ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਇੱਕਦਮ ਇੰਨੇ ਹਲਕਿਆਂ ਵਿੱਚ ਇਕੱਠੇ ਜ਼ਿਮਨੀ ਚੋਣ ਨਹੀਂ ਕਰਵਾਉਣਾ ਚਾਹੁੰਦੀ। ਦਰਅਸਲ ‘ਆਪ’ ਦੇ ਹਲਕਾ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ’ਚ ਸ਼ਾਮਲ ਹੋਏ ਸਨ। ਇਨ੍ਹਾਂ ਦੋਵਾਂ ਵੱਲੋਂ ਆਪਣੇ ਅਸਤੀਫ਼ੇ ਸਪੀਕਰ ਨੂੰ ਭੇਜੇ ਜਾ ਚੁੱਕੇ ਹਨ, ਜੋ ਪੈਂਡਿੰਗ ਪਏ ਹਨ। ਅਜਿਹਾ ਹੀ ਮਾਮਲਾ ‘ਆਪ’ ਦੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਹੈ। ਖਹਿਰਾ ਨੇ ‘ਪੰਜਾਬ ਏਕਤਾ ਪਾਰਟੀ’ ਬਣਾ ਕੇ ‘ਆਪ’ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣੀ ਪਾਰਟੀ ਦੀ ਟਿਕਟ ’ਤੇ ਚੋਣ ਲੜੀ ਸੀ। ਪਾਰਟੀ ਖਹਿਰਾ ਨੂੰ ਮੁਅੱਤਲ ਕਰ ਚੁੱਕੀ ਹੈ ਤੇ ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਸਪੀਕਰ ਨੂੰ ਭੇਜਿਆ ਜਾ ਚੁੱਕਾ ਹੈ ਪਰ ਅੱਜ ਤੱਕ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਹੋਇਆ। ਇਸੇ ਤਰ੍ਹਾਂ ‘ਆਪ’ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਪੰਜਾਬ ਏਕਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਭਾਵੇਂ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਪਰ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰਨ ਲਈ ਇੱਕ ਧਿਰ ਨੇ ਸਪੀਕਰ ਕੋਲ ਸ਼ਿਕਾਇਤ ਦਾਇਰ ਕਰਵਾਈ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget