By Election in Punjab: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਅੱਜ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਜੰਮੂ-ਕਸ਼ਮੀਰ ਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਬਾਅਦ ਦੁਪਹਿਰ 3 ਵਜੇ ਕਰ ਸਕਦਾ ਹੈ। ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਚੋਣਾਂ ਨੂੰ ਲੈ ਕੇ 30 ਸਤੰਬਰ ਦੀ ਸਮਾਂ ਸੀਮਾ ਦਿੱਤੀ ਹੈ। ਇਸ ਦੇ ਨਾਲ ਲੋਕ ਸਭਾ ਚੋਣਾਂ ਦੌਰਾਨ ਖਾਲੀ ਹੋਈਆਂ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਵੀ ਐਲਾਨ ਹੋ ਸਕਦਾ ਹੈ।


ਹਾਸਲ ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਦੀ ਅੱਜ ਬਾਅਦ ਦੁਪਹਿਰ 3 ਵਜੇ ਅਹਿਮ ਪ੍ਰੈੱਸ ਕਾਨਫਰੰਸ ਹੈ। ਇਸ ਵਿੱਚ ਚੋਣ ਕਮਿਸ਼ਨ ਹਰਿਆਣਾ ਤੇ ਜੰਮੂ-ਕਸ਼ਮੀਰ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਇਨ੍ਹਾਂ ਰਾਜਾਂ ਵਿੱਚ ਇਸ ਸਾਲ ਦੇ ਅੰਤ ਤੱਕ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਪੰਜਾਬ ਦੀਆਂ ਚਾਰ ਸੀਟਾਂ ਤੋਂ ਜ਼ਿਮਨੀ ਚੋਣਾਂ ਦਾ ਵੀ ਐਲਾਨ ਹੋ ਸਕਦਾ ਹੈ।


ਦੱਸ ਦਈਏ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਚਾਰ ਵਿਧਾਨ ਸਭਾ ਸੀਟਾਂ ਤੋਂ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਦੀਆਂ ਸੀਟਾਂ ਸ਼ਾਮਲ ਹਨ। 



ਸੰਸਦ ਮੈਂਬਰ ਬਣਨ ਮਗਰੋਂ ਇਨ੍ਹਾਂ ਆਗੂਆਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਆਗੂਆਂ ਵਿੱਚੋਂ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ ਸੰਸਦ ਮੈਂਬਰ ਬਣ ਗਏ ਹਨ। ਜਦਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੇ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।