Punjab News: ਪ੍ਰਤਾਪ ਸਿੰਘ ਬਾਜਵਾ ਦੇ 50 ਬੰਬਾਂ ਵਾਲੇ ਬਿਆਨ ਚਰਚਾਂ ਦੇ ਵਿੱਚ ਹੈ। ਇਸ ਬਿਆਨ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਸਖਤ ਐਕਸ਼ਨ ਕਰਦੇ ਹੋਏ FIR ਦਰਜ ਕੀਤੀ ਗਈ ਹੈ। ਹੁਣ ਪੰਜਾਬ ਕਾਂਗਰਸ ਵੱਲੋਂ ਵੀ ਐਕਸ਼ਨ ਲੈਂਦੇ ਹੋਏ ਮਾਨ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਵੀ ਡਟ ਕੇ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀ ਕਿਹਾ ?
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਮੀਡੀਆ ਦੁਆਰਾ ਪਹਿਲਾਂ ਹੀ ਰਿਪੋਰਟ ਕੀਤੇ ਗਏ ਬਿਆਨਾਂ ਨੂੰ ਦੁਹਰਾਉਣ ਲਈ FIR ਦਰਜ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਸਹਿਣਸ਼ੀਲਤਾ ਅਤੇ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਅਸੀਂ ਇਸਦੀ ਲੜਾਈ ਕਾਨੂੰਨ ਦੀ ਅਦਾਲਤ ਵਿੱਚ ਅਤੇ ਲੋਕਾਂ ਦੀ ਅਦਾਲਤ ਦੋਵੇਂ ਜਗ੍ਹਾ ਡਟ ਕੇ ਲੜਾਂਗੇ ਤੇ ਇਸ ਸਰਕਾਰ ਦੇ ਮਾੜੇ ਮਨਸੂਬਿਆਂ ਨੂੰ ਹਰ ਜਗ੍ਹਾ ਹਰਾਵਾਂਗੇ। ਅੰਤ ਵਿੱਚ ਅਸੀਂ ਇਹ ਸਪਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ ਇਹ ਸ਼ਕਤੀਆਂ ਕਾਂਗਰਸ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਡਰਾ ਨਹੀਂ ਸਕਦੀਆਂ।
ਸਰਕਾਰ ਦੇ ਮਾੜੇ ਮਨਸੂਬਿਆਂ ਨੂੰ ਹਰ ਜਗ੍ਹਾ ਹਰਾਵਾਂਗੇ
ਇਸ ਤੋਂ ਇਲਾਵਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਮੀਡੀਆ ਦੁਆਰਾ ਪਹਿਲਾਂ ਹੀ ਰਿਪੋਰਟ ਕੀਤੇ ਗਏ ਬਿਆਨਾਂ ਨੂੰ ਦੁਹਰਾਉਣ ਲਈ FIR ਦਰਜ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਸਹਿਣਸ਼ੀਲਤਾ ਅਤੇ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਅਸੀਂ ਇਸਦੀ ਲੜਾਈ ਕਾਨੂੰਨ ਦੀ ਅਦਾਲਤ ਵਿੱਚ ਅਤੇ ਲੋਕਾਂ ਦੀ ਅਦਾਲਤ ਦੋਵੇਂ ਜਗ੍ਹਾ ਡਟ ਕੇ ਲੜਾਂਗੇ ਅਤੇ ਇਸ ਸਰਕਾਰ ਦੇ ਮਾੜੇ ਮਨਸੂਬਿਆਂ ਨੂੰ ਹਰ ਜਗ੍ਹਾ ਹਰਾਵਾਂਗੇ।
ਰੋਸ ਪ੍ਰਦਰਸ਼ਨ ਦਾ ਐਲਾਨ
ਇਸ ਤੋਂ ਇਲਾਵਾ ਪੰਜਾਬ ਕਾਂਗਰਸ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਕੇਸ ਦਰਜ ਕਰਨ ਨੂੰ ਲੈ ਕੇ ਮੰਗਲਵਾਰ ਯਾਨੀਕਿ 15 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਕਾਂਗਰਸ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ FIR ਦਰਜ ਕੀਤੀ ਗਈ ਹੈ। ਜਿਸ ਕਰਕੇ ਸਰਕਾਰ ਖਿਲਾਫ਼ ਕੱਲ੍ਹ 15 ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ “ਰੋਸ ਪ੍ਰਦਰਸ਼ਨ” ਕੀਤਾ ਜਾਵੇਗਾ। ਸਾਰੇ ਆਗੂਆਂ ਅਤੇ ਪਾਰਟੀ ਵਰਕਰਾਂ ਨੂੰ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
https://punjabi.abplive.com/web-stories/lifestyle/milk-avoided-in-these-diseases-know-details-841708