(Source: Poll of Polls)
Punjab News: ਮਾਨਸਾ ਆਲਿਆਂ ਨੂੰ ਹੋਵੇਗੀ ਸੌਖ ! 87 ਲੱਖ ਖ਼ਰਚ ਕਰਕੇ 1000 ਕਿੱਲੇ ਜ਼ਮੀਨ ਦੀ ਹੋਵੇਗੀ ਸਿੰਚਾਈ-ਸਿੰਗਲਾ
ਡਾ. ਵਿਜੈ ਸਿੰਗਲਾ ਕਿਹਾ ਕਿ ਸ਼ਹਿਰ ਨਾਲ ਲਗਦੇ ਕਾਫੀ ਖੇਤਾਂ ਨੂੰ ਕਈ ਦਹਾਕਿਆਂ ਮਗਰੋਂ ਨਹਿਰੀ ਪਾਣੀ ਨਸੀਬ ਹੋਵੇਗਾ।ਇਸ ਮੌਕੇ ਟਿਊਬਵੈੱਲ ਕਾਰਪੋਰੇਸ਼ਨ ਦੇ ਅਧਿਕਾਰੀ ,ਨਗਰ ਕੌਂਸਲ ਦੇ ਪ੍ਰਧਾਨ ਵਿਜੈ ਕੁਮਾਰ, ਵਾਈਸ ਪ੍ਰਧਾਨ ਨੀਨੁ, ਕੌਂਸਲਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Mansa News: ਮਾਨਸਾ ਹਲਕੇ ਦੇ ਖੇਤਾਂ ਵਿਚ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਖ਼ਪਤ ਘਟਾਈ ਜਾ ਸਕੇ। ਇਨ੍ਹਾਂ ਗੱਲਾਂ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸ਼ਹਿਰ ਮਾਨਸਾ ਵਿੱਚ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਹਲਕੇ ਵਿੱਚ ਨਹਿਰੀ ਪਾਣੀ ਨੂੰ ਹਰ ਖੇਤ, ਹਰ ਕਮਿਊਨਿਟੀ ਸੈਂਟਰ ਤੱਕ ਪਹੁੰਚਾਉਣ ਲਈ ਪਾਈਪ ਲਾਈਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਮਾਨਸਾ ਦੇ ਸੂਏ ਤੋਂ ਡੀ.ਏ.ਵੀ.ਸਕੂਲ ਕੋਲੋਂ ਅਨਾਜ ਮੰਡੀ ਤੱਕ 2 ਕਿਲੋਮੀਟਰ ਦੀ ਪਾਈਪ ਲਾਈਨ ਦਾ ਕੰਮ ਟਿਊਬਵੈੱਲ ਕਾਰਪੋਰੇਸ਼ਨ ਰਾਹੀਂ ਸ਼ੁਰੂ ਕਰਵਾਇਆ ਗਿਆ ਹੈ ਜਿਸ ਨੂੰ ਕਰੀਬ 87 ਲੱਖ ਦੀ ਲਾਗਤ ਅਤੇ ਤਕਰੀਬਨ 1000 ਕਿਲ੍ਹੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ ਅਤੇ ਇਸ ਪਾਈਪ ਲਾਈਨ ਨਾਲ ਡੀ.ਏ.ਵੀ. ਸਕੂਲ ਤੋਂ ਲੈਕੇ ਅਨਾਜ ਮੰਡੀ ਤੱਕ ਜਾਂਦੀ ਸੜਕ ਦਾ ਵੀ ਰਾਹ ਖੁੱਲ ਜਾਵੇਗਾ ਜਿਸ ਨਾਲ ਆਵਾਜਾਈ ਹੋਰ ਸੁਖਾਲੀ ਹੋ ਜਾਵੇਗੀ।
ਡਾ. ਵਿਜੈ ਸਿੰਗਲਾ ਕਿਹਾ ਕਿ ਸ਼ਹਿਰ ਨਾਲ ਲਗਦੇ ਕਾਫੀ ਖੇਤਾਂ ਨੂੰ ਕਈ ਦਹਾਕਿਆਂ ਮਗਰੋਂ ਨਹਿਰੀ ਪਾਣੀ ਨਸੀਬ ਹੋਵੇਗਾ।ਇਸ ਮੌਕੇ ਟਿਊਬਵੈੱਲ ਕਾਰਪੋਰੇਸ਼ਨ ਦੇ ਅਧਿਕਾਰੀ ,ਨਗਰ ਕੌਂਸਲ ਦੇ ਪ੍ਰਧਾਨ ਵਿਜੈ ਕੁਮਾਰ, ਵਾਈਸ ਪ੍ਰਧਾਨ ਨੀਨੁ, ਕੌਂਸਲਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: Punjab News: ਹਨੀ ਟਰੈਪ ਮਾਮਲੇ 'ਚ ਇੰਸਪੈਕਟਰ, ਵਕੀਲ ਅਤੇ ਭਾਜਪਾ ਨੇਤਾ ਸਮੇਤ 6 ਖਿਲਾਫ ਮਾਮਲਾ ਦਰਜ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ