Punjab By Poll: ਪੰਜਾਬ ਦੀਆਂ 5 ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣਾਂ ਹੋਣ ਵਾਲੀਆਂ ਸਨ ਪਰ ਮੁੱਖ ਚੋਣ ਅਧਿਕਾਰੀ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਅਜੇ ਜ਼ਿਮਨੀ ਚੋਣਾਂ ਨਹੀਂ ਹੋਣਗੀਆਂ। ਇਸ ਮੌਕੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵਾਤਾਵਰਨ ਅਨੂਕੁਲ ਹੋਣ ਦੇ ਕਾਰਨ ਇਹ ਚੋਣਾਂ ਨਹੀਂ ਹੋਣਗੀਆਂ ਕਿਉਂਕਿ ਕਈ ਸੂਬਿਆਂ ਵਿੱਚ ਮੌਸਮ ਖ਼ਰਾਬ ਹੈ। ਜ਼ਿਕਰ ਕਰ ਦਈਏ ਕਿ ਪੰਜਾਬ ਦੇ ਨਾਲ-ਨਾਲ ਦੇਸ਼ ਵਿੱਚ 46 ਥਾਵਾਂ ਉੱਤੇ ਵਿਧਾਨ ਸਭਾ ਲਈ ਤੇ 1 ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣਾਂ ਹੋਣੀਆਂ ਸਨ।


ਦੱਸ ਦਈਏ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਇੱਥੇ ਇੱਕ ਪੜਾਅ ਵਿੱਚ 90 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋਣਗੀਆਂ। ਵੋਟਿੰਗ 1 ਅਕਤੂਬਰ ਨੂੰ ਹੋਵੇਗੀ ਅਤੇ 4 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇ ਜੰਮੂ ਕਸ਼ਮੀਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ 'ਚ 3 ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਜਿਸ ਦੇ ਨਤੀਜੇ ਵੀ 4 ਅਕਤੂਬਰ ਨੂੰ ਐਲਾਨੇ ਜਾਣਗੇ। ਮਹਾਰਾਸ਼ਟਰ ਵਿੱਚ ਵੀ ਚੋਣਾਂ ਹੋਣ ਦੀ ਉਮੀਦ ਸੀ, ਹਾਲਾਂਕਿ ਕਮਿਸ਼ਨ ਨੇ ਅਜੇ ਤੱਕ ਇਸ ਰਾਜ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਨਹੀਂ ਕੀਤਾ ਹੈ। 


ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਕਰਵਾਉਣ ਸੰਬੰਧੀ ਇੱਕ ਸਵਾਲ 'ਤੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ, 'ਪਿਛਲੀ ਵਾਰ ਮਹਾਰਾਸ਼ਟਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਹੋਈਆਂ ਸਨ। ਉਸ ਸਮੇਂ ਜੰਮੂ-ਕਸ਼ਮੀਰ ਵਿੱਚ ਸ਼ਾਮਲ ਨਹੀਂ ਸੀ। ਹਾਲਾਂਕਿ ਇਸ ਸਾਲ 4 ਚੋਣਾਂ ਹਨ ਤੇ 5ਵੀਂ ਚੋਣ ਵੀ ਜਲਦੀ ਹੀ ਹੋਣੀ ਹੈ। ਜਿਨ੍ਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਨ੍ਹਾਂ 'ਚ ਜੰਮੂ-ਕਸ਼ਮੀਰ, ਹਰਿਆਣਾ, ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਸ਼ਾਮਲ ਹਨ।


ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸਪੱਸ਼ਟ ਕੀਤਾ ਕਿ ਸੁਰੱਖਿਆ ਬਲਾਂ ਦੀ ਲੋੜ ਦੇ ਆਧਾਰ 'ਤੇ ਚੋਣ ਕਮਿਸ਼ਨ ਨੇ ਦੋ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਅਤੇ ਆਉਣ ਵਾਲੇ ਹਫ਼ਤਿਆਂ ਵਿੱਚ ਕਈ ਤਿਉਹਾਰਾਂ ਨੂੰ ਵੀ ਚੋਣਾਂ ਨਾ ਕਰਵਾਉਣ ਦੇ ਹੋਰ ਕਾਰਕਾਂ ਵਜੋਂ ਹਵਾਲਾ ਦਿੱਤਾ।


ਇਹ ਵੀ ਪੜ੍ਹੋ-Haryana election: ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ ਤੇ ਕਦੋਂ ਆਵੇਗਾ ਨਤੀਜਾ ?