C-Pite Camp : ਫੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਸਰਕਾਰ ਲੈ ਕੇ ਆਈ ਆਹ ਸਕੀਮ, ਜਲਦੀ ਕਰੋ ਅਪਲਾਈ
Punjab Police - ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ
Firozpur News - ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਾਜਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਦੀ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ,ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ।
ਜੋ ਨੌਜਵਾਨ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ। ਉਹ ਨੌਜਵਾਨ ਜਲਦੀ ਤੋਂ ਜਲਦੀ ਸਵੇਰੇ 8 ਵਜ੍ਹੇ ਤੋਂ 11:30 ਵਜ੍ਹੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।
ਨੌਜਵਾਨ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਂ ਦਸ਼ਤਾਵੇਜ਼ ਜਿਵੇ ਕਿ ਦਿੱਲੀ ਪੁਲਿਸ ਜਾਂ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ ਅਗਰ ਅਪਲਾਈ ਨਹੀਂ ਕੀਤਾ ਤਾਂ ਵੀ ਨੌਜਵਾਨ ਟ੍ਰੇਨਿੰਗ ਲਈ ਆ ਸਕਦਾ ਹੈ ਅਤੇ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 83601-63527 , 81465-50741 ਅਤੇ 94639-03533 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।