ਪੜਚੋਲ ਕਰੋ

CM Bhagwant Mann: 29 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸੀ-ਪਾਈਟ ਸੈਂਟਰ, ਫੌਜ ਤੇ ਪੁਲਿਸ 'ਚ ਭਰਤੀ ਦੀ ਮਿਲੇਗੀ ਟ੍ਰੇਨਿੰਗ

CM Bhagwant Mann: ਫੌਜ, ਅਰਧ ਸੈਨਿਕ ਬਲਾਂ ਤੇ ਪੁਲਿਸ ਵਿੱਚ ਭਰਤੀ ਹੋਣ ਲਈ ਨੌਜਵਾਨਾਂ ਨੂੰ ਟ੍ਰੇਨਿੰਗ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੁਨਾਮ ਦੇ ਪਿੰਡ ਖੇੜੀ ਵਿੱਚ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ

CM Bhagwant Mann: ਫੌਜ, ਅਰਧ ਸੈਨਿਕ ਬਲਾਂ ਤੇ ਪੁਲਿਸ ਵਿੱਚ ਭਰਤੀ ਹੋਣ ਲਈ ਨੌਜਵਾਨਾਂ ਨੂੰ ਟ੍ਰੇਨਿੰਗ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੁਨਾਮ ਦੇ ਪਿੰਡ ਖੇੜੀ ਵਿੱਚ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ 10 ਏਕੜ ਰਕਬੇ ਵਿੱਚ ਬਣੇਗਾ। 

ਉਨ੍ਹਾਂ ਕਿਹਾ ਕਿ ਇਹ ਸੰਸਥਾ ਸਵੈ-ਅਨੁਸ਼ਾਸਨ, ਰਾਸ਼ਟਰੀ ਭਾਵਨਾ ਤੇ ਨਿਰਪੱਖਤਾ ਤੇ ਕੰਮ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਹੁਨਰ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਕਲੌਤੀ ਸੰਸਥਾ ਹੈ ਜੋ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੰਦੀ ਹੈ ਤੇ ਇਸ ਵਿੱਚ ਰਹਿਣ-ਸਹਿਣ ਤੇ ਸਿਖਲਾਈ ਬਿਲਕੁਲ ਮੁਫ਼ਤ ਹੈ। 

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਸੀ-ਪਾਈਟ ਕੈਂਪ ਹਨ। ਸੀ-ਪਾਈਟ ਕੇਂਦਰ ਹੁਣ ਤੱਕ 2,52,656 ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰ ਚੁੱਕੀ ਹੈ ਤੇ ਇਸ ਵਿਚੋਂ 1,14,670 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਖੇੜੀ ਵਿਖੇ ਸਥਾਪਤ ਹੋਣ ਵਾਲੇ ਕੈਂਪਸ ਵਿੱਚ ਕਲਾਸ ਰੂਮ, ਰਹਿਣ-ਸਹਿਣ, ਖਾਣ-ਪੀਣ, ਆਧੁਨਿਕ ਖੇਡ ਮੈਦਾਨ ਸਮੇਤ ਉੱਤਮ ਦਰਜੇ ਦੀਆਂ ਸਹੂਲਤਾਂ ਹੋਣਗੀਆਂ। 

ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਸਾਲਾਨਾ 1200 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਕੀ 14 ਸੀ-ਪਾਈਟ ਕੈਂਪਸ ਵੀ ਕਲਾਸਾਂ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤੇ ਜਾ ਰਹੇ ਹਨ। ਇਸ ਉਦੇਸ਼ ਲਈ ਪੰਜਾਬ ਸਰਕਾਰ ਵਲੋਂ 78.50 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀ-ਪਾਈਟ ਦੇ ਪਿਛਲੇ 34 ਸਾਲਾਂ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਅਜਿਹੇ ਯਤਨ ਨਹੀਂ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਵੱਲੋਂ ਹੁਣ ਨੌਜਵਾਨਾਂ ਲਈ ਡਰੋਨ, ਸੁਰੱਖਿਆ ਸੇਵਾਵਾਂ ਅਤੇ ਖੁਦਾਈ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਕ ਸੀ-ਪਾਈਟ ਕੈਂਪਸ ਵਿੱਚ ‘ਸੈਂਟਰ ਆਫ ਐਕਸੀਲੈਂਸ ਇਨ ਡਰੋਨ ਟ੍ਰੇਨਿੰਗ, ਰਿਪੇਅਰ ਐਂਡ ਐਸੰਬਲੀ ਦੀ ਸਥਾਪਨਾ’ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਲਾਭ ਹੋਵੇਗਾ ਅਤੇ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਹਾਸਲ ਹੋਣਗੇ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇ ਇਨ੍ਹਾਂ ਉਪਰਾਲਿਆ ਦਾ ਸੱਭ ਤੋਂ ਵੱਧ ਫਾਇਦਾ ਪੈਂਡੂ ਇਲਾਕਿਆਂ ਦੇ ਗਰੀਬ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਹੁੰਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
ਪਰਿਵਾਰ ਸਣੇ ਪਾਕਿਸਤਾਨ ਜਾ ਰਹੇ ਸਿੱਧੂ, ਕਰਤਾਰਪੁਰ ਸਾਹਿਬ ਟੇਕਣਗੇ ਮੱਥਾ
ਪਰਿਵਾਰ ਸਣੇ ਪਾਕਿਸਤਾਨ ਜਾ ਰਹੇ ਸਿੱਧੂ, ਕਰਤਾਰਪੁਰ ਸਾਹਿਬ ਟੇਕਣਗੇ ਮੱਥਾ
Punjab Weather Update: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਪੰਜ ਸ਼ਹਿਰਾਂ ਦਾ AQI 200 ਤੋਂ ਵੱਧ, ਜਾਣੋ ਮੌਸਮ ਦਾ ਲੇਟੇਸਟ ਅਪਡੇਟ
Punjab Weather Update: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਪੰਜ ਸ਼ਹਿਰਾਂ ਦਾ AQI 200 ਤੋਂ ਵੱਧ, ਜਾਣੋ ਮੌਸਮ ਦਾ ਲੇਟੇਸਟ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Advertisement
ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
ਪਰਿਵਾਰ ਸਣੇ ਪਾਕਿਸਤਾਨ ਜਾ ਰਹੇ ਸਿੱਧੂ, ਕਰਤਾਰਪੁਰ ਸਾਹਿਬ ਟੇਕਣਗੇ ਮੱਥਾ
ਪਰਿਵਾਰ ਸਣੇ ਪਾਕਿਸਤਾਨ ਜਾ ਰਹੇ ਸਿੱਧੂ, ਕਰਤਾਰਪੁਰ ਸਾਹਿਬ ਟੇਕਣਗੇ ਮੱਥਾ
Punjab Weather Update: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਪੰਜ ਸ਼ਹਿਰਾਂ ਦਾ AQI 200 ਤੋਂ ਵੱਧ, ਜਾਣੋ ਮੌਸਮ ਦਾ ਲੇਟੇਸਟ ਅਪਡੇਟ
Punjab Weather Update: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਪੰਜ ਸ਼ਹਿਰਾਂ ਦਾ AQI 200 ਤੋਂ ਵੱਧ, ਜਾਣੋ ਮੌਸਮ ਦਾ ਲੇਟੇਸਟ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Embed widget