ਜਲੰਧਰ: ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਅੱਜ ਜਲੰਧਰ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਰੋਸ ਮੁਜ਼ਾਹਰਾ ਕੀਤਾ। ਇਥੋਂ ਦੇ ਨਗਰ ਨਿਗਮ ਚੌਂਕ 'ਚ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ। ਇਥੋਂ ਸ਼ੁਰੂ ਹੋਇਆ ਰੋਸ ਮਾਰਚ ਸ਼ਹਿਰ ਦਾ ਚੱਕਰ ਲੱਗਾ ਕੇ ਡੀਸੀ ਦਫਤਰ ਦੇ ਬਾਹਰ ਰੁਕਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਮੁਜ਼ਾਹਰਾ ਕੀਤਾ।


ਰੋਸ ਮੁਜ਼ਾਹਰੇ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਲੋਕ ਚਾਹੁੰਦੇ ਹਨ ਕਿ ਇਸ ਕਾਨੂੰਨ ਨੂੰ ਰੱਦ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਮੁਤਾਬਿਕ ਇਹ ਐਕਟ ਸੰਵਿਧਾਨ ਖਿਲਾਫ ਹੈ।

ਪ੍ਰਦਰਸ਼ਨ 'ਚ ਸ਼ਾਮਿਲ ਲੋਕਾਂ ਮੁਤਾਬਿਕ ਇਹ ਕਾਨੂੰਨ ਸਰਾਸਰ ਗਲਤ ਹੈ। ਇਸ ਤੋਂ ਬਾਅਦ ਐਨਆਰਸੀ ਲਿਆ ਕੇ ਸਰਕਾਰ ਮੁਲਕ ਦੇ ਮੁਸਲਮਾਨਾਂ ਨਾਲ ਵਿਤਕਰਾ ਕਰਨਾ ਚਾਹੁੰਦੀ ਹੈ।