ਪੜਚੋਲ ਕਰੋ

ਕੈਬਨਿਟ ਵੱਲੋਂ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ 'ਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ 'ਚ ਸੋਧ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਜਲ ਸਰੋਤ ਖੋਜ, ਗਰੁੱਪ-ਏ ਸਰਵਿਸਜ਼ ਰੂਲਜ਼-2022 ਤਿਆਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਜਲ ਸਰੋਤ ਵਿਭਾਗ ਦੀਆਂ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ

ਚੰਡੀਗੜ੍ਹ : ਸੂਬੇ ਵਿੱਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਦੇ ਘੇਰੇ ਹੇਠ ਲਿਆਉਣ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੰਤਰੀ ਸਮੂਹ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।

ਹੋਰ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ ਲਈ 6 ਫਰਵਰੀ, 2020 ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਨੋਟੀਫਾਈ ਕੀਤਾ ਗਿਆ ਸੀ। ਇਸ ਤੋਂ ਬਾਅਦ ‘ਪੰਜਾਬ ਰਾਈਟ ਟੂ ਬਿਜ਼ਲਸ ਰੂਲਜ਼, 2020’ ਨੂੰ 29 ਜੁਲਾਈ 2020 ਨੂੰ ਨੋਟੀਫਾਈ ਕੀਤਾ ਗਿਆ। ਇਹ ਨਿਯਮ ਪੰਜਾਬ ਵਿਚਲੀਆਂ ਨਵੀਆਂ ਲਘੂ, ਛੋਟੀਆਂ ਤੇ ਦਰਮਿਆਨੀਆਂ ਸਨਅਤੀ ਇਕਾਈਆਂ ਉਤੇ ਲਾਗੂ ਹੁੰਦੇ ਸਨ ਪਰ ‘ਰਾਈਟ ਟੂ ਬਿਜ਼ਨਸ ਐਕਟ, 2020’ ਵਿਚਲੀ ਇਹ ਨਵੀਂ ਸੋਧ ਸੂਬੇ ਵਿੱਚ ਮੌਜੂਦਾ ਐਮ.ਐਸ.ਐਮ.ਈਜ਼. ਨੂੰ ਆਪਣੇ ਵਿਸਤਾਰ ਲਈ ਤੇਜ਼ੀ ਨਾਲ ਮਨਜ਼ੂਰੀਆਂ, ਛੋਟਾਂ ਤੇ ਸਵੈ-ਘੋਸ਼ਣਾ ਦਾ ਮੌਕਾ ਮੁਹੱਈਆ ਕਰੇਗੀ।

ਇਸ ਅਹਿਮ ਕਦਮ ਨਾਲ ਆਪਣੇ ਵਿਸਤਾਰ ਵਿੱਚ ਲੱਗੇ ਸਾਰੇ ਮੌਜੂਦਾ ਕਾਰੋਬਾਰੀ ਅਦਾਰਿਆਂ ਨੂੰ ਇਸ ਐਕਟ ਅਧੀਨ ਸੱਤ ਸੇਵਾਵਾਂ ਦੀ ਸਿਧਾਂਤਕ ਪ੍ਰਵਾਨਗੀ ਲਈ ਸਰਟੀਫਿਕੇਟ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਸੋਧ ਮੁਤਾਬਕ ਵਿਸਤਾਰ ਕਰ ਰਹੀਆਂ ਮੌਜੂਦਾ ਐਮ.ਐਸ.ਐਮ.ਈਜ਼. ਸਿਧਾਂਤਕ ਪ੍ਰਵਾਨਗੀ ਦਾ ਸਰਟੀਫਿਕੇਟ ਜਾਰੀ ਹੋਣ ਮਗਰੋਂ ਆਪਣੇ ਵਿਸਤਾਰ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਯੋਗ ਬਣਨਗੀਆਂ। ਇਸ ਲਈ ਫੋਕਲ ਪੁਆਇੰਟਾਂ ਵਿੱਚ ਸਿਧਾਂਤਕ ਮਨਜ਼ੂਰੀ ਪੰਜ ਕੰਮਕਾਜੀ ਦਿਨਾਂ ਤੇ ਫੋਕਲ ਪੁਆਇੰਟਾਂ ਤੋਂ ਬਾਹਰ 20 ਕੰਮਕਾਜੀ ਦਿਨਾਂ ਵਿੱਚ ਮਿਲੇਗੀ।

ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਸੂਬੇ ਦੀਆਂ ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ, ਜਿਨ੍ਹਾਂ ਵਿੱਚ ਸਹਾਇਕ ਸਟਾਫ ਤੋਂ ਇਲਾਵਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ 25 ਅਸਾਮੀਆਂ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ਲ ਦੀਆਂ 80 ਅਸਾਮੀਆਂ ਸ਼ਾਮਲ ਹਨ। ਇਸ ਕਦਮ ਨਾਲ ਸੂਬੇ ਵਿੱਚ ਨਵੀਆਂ ਅਦਾਲਤਾਂ ਦੇ ਗਠਨ ਵਿਚ ਮਹੱਤਵਪੂਰਨ ਸਹਾਇਤਾ ਮਿਲੇਗੀ ਜਿਸ ਨਾਲ ਅਧੀਨ ਅਦਾਲਤਾਂ ਵਿਚ ਬਕਾਏ ਅਦਾਲਤੀ ਮਾਮਲਿਆਂ ਦੇ ਤੇਜ਼ੀ ਨਾਲ ਨਿਪਟਾਰੇ ਨਾਲ ਲੋਕਾਂ ਨੂੰ ਸਹੂਲਤ ਮਿਲੇਗੀ। ਇਨ੍ਹਾਂ ਨਵੀਆਂ ਅਸਾਮੀਆਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਸੂਬੇ ਦੀ ਨਿਆਂ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ।

ਮੰਤਰੀ ਮੰਡਲ ਨੇ ਪੰਜਾਬ ਜਲ ਸਰੋਤ ਖੋਜ, ਗਰੁੱਪ-ਏ ਸਰਵਿਸਜ਼ ਰੂਲਜ਼-2022 ਤਿਆਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਜਲ ਸਰੋਤ ਵਿਭਾਗ ਦੀਆਂ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਖੋਜ ਅਫਸਰਾਂ ਦੀ 9 ਅਸਾਮੀਆਂ ਅਤੇ ਸਹਾਇਕ ਖੋਜ ਅਫਸਰਾਂ ਦੀਆਂ 26 ਅਸਾਮੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਪਰ ਮੌਜੂਦਾ ਨਿਯਮਾਂ ਵਿਚ ਸਿੱਧੀ ਜਾਂ ਤਰੱਕੀ ਕੋਟੇ ਦੇ ਅਨੁਪਾਤ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸ ਕਦਮ ਨਾਲ ਵਿਭਾਗ ਦੀਆਂ ਪ੍ਰਸ਼ਾਸਕੀ ਲੋੜਾਂ ਨੂੰ ਪੂਰਾ ਕਰਨ ਵਿਚ ਮਦਦ ਮਿਲੇਗੀ ਤਾਂ ਕਿ ਲੋਕਾਂ ਨੂੰ ਹੋਰ ਬਿਹਤਰ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੰਤਰੀ ਮੰਡਲ ਨੇ ਬਿਲਡਿੰਗ ਫਿਸਕਲ ਐਂਡ ਇੰਸਟੀਚਿਊਸ਼ਨਲ ਰੀਸਾਇਲੈਂਸ ਫਾਰ ਗ੍ਰੋਥ ਪ੍ਰੋਜੈਕਟ ਲਈ ਵਿਚਾਰ-ਚਰਚਾ ਅਤੇ ਭਾਰਤ ਸਰਕਾਰ ਦੇ ਵਿੱਤ ਮਾਮਲਿਆਂ ਬਾਰੇ ਵਿਭਾਗ ਅਤੇ ਵਿਸ਼ਵ ਬੈਂਕ (ਨਿਰਮਾਣ ਤੇ ਵਿਕਾਸ ਲਈ ਅੰਤਰਰਾਸ਼ਟਰੀ ਬੈਂਕ) ਨਾਲ ਇਕਰਾਰਨਾਮਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਨਾਲ ਸੂਬਾ ਸਰਕਾਰ ਨੂੰ ਅਗਲੇ ਪੰਜ ਸਾਲਾਂ ਵਿਚ ਰਾਜ ਭਰ ਅਤੇ ਸ਼ਹਿਰੀ ਪੱਧਰ ਵਿਚ ਪ੍ਰਮੁੱਖ ਸੁਧਾਰਾਂ ਲਈ ਮਦਦ ਮਿਲੇਗੀ ਅਤੇ ਪੰਜ ਵਿਭਾਗ ਲਾਗੂ ਕਰਨ ਵਾਲੀਆਂ ਏਜੰਸੀਆਂ ਵਜੋਂ ਕੰਮ ਕਰਨਗੇ।

ਪੰਜਾਬ ਖੇਤੀਬਾੜੀ ਉਤਪਾਦ ਮੰਡੀ ਐਕਟ ਵਿਚ ਸੋਧ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਉਤਪਾਦ ਐਕਟ ਦੀ ਧਾਰਾ 12 ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਨਾਲ ਮੌਜੂਦਾ ਸਮੇਂ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਕੇ ਨਵੇਂ ਪ੍ਰਸ਼ਾਸਕ ਨਿਯੁਕਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲੇ ਮੁਤਾਬਕ ਸੂਬਾ ਸਰਕਾਰ ਭੰਗ ਕੀਤੀਆਂ ਮਾਰਕੀਟ ਕਮੇਟੀਆਂ ਦੀ ਥਾਂ ਉਤੇ ਪ੍ਰਸ਼ਾਸਕ ਨਿਯੁਕਤ ਕਰੇਗੀ, ਜੋ ਇਕ ਸਾਲ ਦੇ ਸਮੇਂ ਲਈ ਜਾਂ ਨਵੀਆਂ ਮਾਰਕੀਟ ਕਮੇਟੀਆਂ ਦੀ ਨਾਮਜ਼ਦਗੀਆਂ ਤੱਕ ਜੋ ਵੀ ਪਹਿਲਾਂ ਹੋਵੇ, ਡਿਊਟੀ ਨਿਭਾਉਂਦੇ ਹੋਏ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨਗੇ। ਦੱਸਣਯੋਗ ਹੈ ਕਿ ਸੂਬੇ ਵਿਚ 156 ਮਾਰਕੀਟ ਕਮੇਟੀਆਂ ਹਨ ਜਿਨ੍ਹਾਂ ਵਿਚ ਚੇਅਰਮੈਨ, ਉਪ ਚੇਅਰੈਮਨ ਅਤੇ ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ ਪਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਮੌਜੂਦਾ ਕਮੇਟੀਆਂ ਭੰਗ ਕਰਕੇ ਨਵੇਂ ਪ੍ਰਸ਼ਾਸਕਾਂ ਦੀ ਨਿਯੁਕਤੀ ਕਰਨ ਦਾ ਫੈਸਲਾ ਲਿਆ।    

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget