ਪੜਚੋਲ ਕਰੋ
Advertisement
ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਲਈ ਭਾਰਤ ਨੇ ਭਰੀ ਹਾਮੀ
ਚੰਡੀਗੜ੍ਹ: ਕੇਂਦਰ ਸਰਕਾਰ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਲਈ ਪਾਕਿਸਤਾਨ ਕੋਲ ਪਹੁੰਚ ਕਰੇਗੀ। ਇਸ ਬਾਰੇ ਚਿੱਠੀ ਲਿਖ ਕੇ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਬੇਨਤੀ ਕਰੇਗੀ। ਇਹ ਫੈਸਲਾ ਅੱਜ ਦਿੱਲੀ ਵਿੱਚ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ਯਾਦ ਰਹੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦਾ ਮੁੱਦਾ ਪਿੱਛੇ ਜਿਹੇ ਉੱਭਰਿਆ ਸੀ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ। ਇਸ ਤੋਂ ਬਾਅਦ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਲਈ ਤਿਆਰ ਹੈ।
ਪਾਕਿਸਤਾਨ ਸਰਕਾਰ ਨੇ ਕਿਹਾ ਸੀ ਕਿ ਜੇਕਰ ਭਾਰਤ ਇਸ ਬਾਰੇ ਕੋਈ ਪਹਿਲ ਕਰਦਾ ਹੈ ਤਾਂ ਲਾਂਘਾ ਖੋਲ੍ਹਣ ਬਾਰੇ ਫੈਸਲਾ ਹੋ ਸਕਦਾ ਹੈ। ਸਰਹੱਦ ਦੇ ਉਸ ਪਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਕਰਤਾਰਪੁਰ ਸਾਹਿਬ ਸਥਿਤ ਹੈ। ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ ਸਾਲ ਕਰਤਾਰਪੁਰ ਵਿੱਚ ਹੀ ਬਿਤਾਏ ਸੀ।
ਇਸ ਤੋਂ ਪਹਿਲਾਂ ਭਾਰਤੀ ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਵੱਲੋਂ ਗੁਰਦੁਆਰਾ ਡੇਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉੱਚ ਸਮੱਰਥਾ ਵਾਲੀ ਟੈਲੀਸਕੋਪ ਲਾਈ ਜਾਵੇਗੀ। ਸਿੱਖ ਇਸ ਟੈਲੀਸਕੋਪ ਰਾਹੀਂ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਸਿੱਖਾਂ ਦੀਆਂ ਵੱਖ ਵੱਖ ਜਥੇਬੰਦੀਆਂ ਲੰਮੇ ਸਮੇਂ ਤੋਂ ਲਾਂਘੇ ਲਈ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਮੰਗ ਕਰਦੀਆਂ ਆ ਰਹੀਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement