ਯਾਦ ਰਹੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦਾ ਮੁੱਦਾ ਪਿੱਛੇ ਜਿਹੇ ਉੱਭਰਿਆ ਸੀ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ। ਇਸ ਤੋਂ ਬਾਅਦ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਲਈ ਤਿਆਰ ਹੈ।
ਪਾਕਿਸਤਾਨ ਸਰਕਾਰ ਨੇ ਕਿਹਾ ਸੀ ਕਿ ਜੇਕਰ ਭਾਰਤ ਇਸ ਬਾਰੇ ਕੋਈ ਪਹਿਲ ਕਰਦਾ ਹੈ ਤਾਂ ਲਾਂਘਾ ਖੋਲ੍ਹਣ ਬਾਰੇ ਫੈਸਲਾ ਹੋ ਸਕਦਾ ਹੈ। ਸਰਹੱਦ ਦੇ ਉਸ ਪਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਕਰਤਾਰਪੁਰ ਸਾਹਿਬ ਸਥਿਤ ਹੈ। ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ ਸਾਲ ਕਰਤਾਰਪੁਰ ਵਿੱਚ ਹੀ ਬਿਤਾਏ ਸੀ।
ਇਸ ਤੋਂ ਪਹਿਲਾਂ ਭਾਰਤੀ ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਵੱਲੋਂ ਗੁਰਦੁਆਰਾ ਡੇਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉੱਚ ਸਮੱਰਥਾ ਵਾਲੀ ਟੈਲੀਸਕੋਪ ਲਾਈ ਜਾਵੇਗੀ। ਸਿੱਖ ਇਸ ਟੈਲੀਸਕੋਪ ਰਾਹੀਂ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਸਿੱਖਾਂ ਦੀਆਂ ਵੱਖ ਵੱਖ ਜਥੇਬੰਦੀਆਂ ਲੰਮੇ ਸਮੇਂ ਤੋਂ ਲਾਂਘੇ ਲਈ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਮੰਗ ਕਰਦੀਆਂ ਆ ਰਹੀਆਂ ਹਨ।