ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਪਰਬਤਰੋਹੀ ਫਤਿਹ ਸਿੰਘ ਬਰਾੜ ਤੇ ਭਾਰਤੀ ਫੌਜ ਦੇ ਸਾਬਕਾ ਮੇਜਰ ਸੁਮੀਰ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਡੀਐਸਪੀ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਦੱਸ ਦਈਏ ਕਿ ਬਰਾੜ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਪਰਬਤਰੋਹੀ ਹਨ ਜਿਨ੍ਹਾਂ ਨੇ 16 ਸਾਲ 9 ਮਹੀਨਿਆਂ ਦੀ ਉਮਰ ਵਿੱਚ 21 ਮਈ, 2013 ਨੂੰ ਮਾਉਂਟ ਐਵਰੈਸਟ ਸਰ ਕੀਤਾ ਸੀ। ਇਸ ਦੇ ਨਾਲ ਹੀ ਮੇਜਰ ਸੁਮੀਰ ਸਿੰਘ ਸਰਹੱਦ 'ਤੇ ਕਈ ਮੁਹਿੰਮਾਂ ਵਿੱਚ ਸ਼ਾਮਲ ਰਹੇ ਹਨ।

ਉਨ੍ਹਾਂ ਨੇ 9 ਪੈਰਾ ਸਪੈਸ਼ਲ ਫੋਰਸ ਵੱਲੋਂ ਸਰਹੱਦ ਪਾਰ ਸਰਜੀਕਲ ਸਟ੍ਰਾਈਕ ਵਿੱਚ ਕਈ ਅਤਿਵਾਦੀਆਂ ਨੂੰ ਮਾਰ ਮੁਕਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ ਸੀ।