ਪੜਚੋਲ ਕਰੋ

ਕੈਬਨਿਟ ਮੀਟਿੰਗ 'ਚ ਵੱਡਾ ਫੈਸਲਾ, ਸਾਲ 2022 ਲਈ ਨਵੀਂ ‘ਪੰਜਾਬ ਅਨਾਜ ਲੇਬਰ ਨੀਤੀ’ ਤੇ ਸੋਧੀ ਹੋਈ ‘ਪੰਜਾਬ ਅਨਾਜ ਟਰਾਂਸਪੋਰਟ ਨੀਤੀ’ ਨੂੰ ਪ੍ਰਵਾਨਗੀ

ਲੇਬਰ ਅਤੇ ਟਰਾਂਸਪੋਰਟ ਨੀਤੀਆਂ ਦੇ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ ਬੁਲਾਰੇ ਨੇ ਦੱਸਿਆ ਕਿ ਕੁਝ ਮੌਜੂਦਾ ਵਿਵਸਥਾਵਾਂ ਨੂੰ ਹਟਾ ਕੇ ਸਿਸਟਮ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਗਈ ਹੈ ਜਿਸ ਦੀ ਕਈ ਵਾਰ ਦੁਰਵਰਤੋਂ ਹੁੰਦੀ ਸੀ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਸਾਲ 2022 ਲਈ ਨਵੀਂ ‘ਪੰਜਾਬ ਅਨਾਜ ਲੇਬਰ ਨੀਤੀ’ ਅਤੇ ਸੋਧੀ ਹੋਈ ‘ਪੰਜਾਬ ਅਨਾਜ ਟਰਾਂਸਪੋਰਟ ਨੀਤੀ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਦਾ ਉਦੇਸ਼ ਪਾਰਦਰਸ਼ਤਾ ਨੂੰ ਹੋਰ ਯਕੀਨੀ ਬਣਾਉਣ ਲਈ  ਵਿਆਪਕ ਭਾਈਵਾਲੀ ਵਧਾਉਣ ਨਾਲ-ਨਾਲ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਉਣਾ ਹੈ।

ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਧੀ ਹੋਈ ਟਰਾਂਸਪੋਰਟ ਨੀਤੀ ਹੁਣ ਝੋਨੇ ਦੀ ਖਰੀਦ ਅਤੇ ਮਿਲਿੰਗ ਲਈ ਕਸਟਮ ਮਿਲਿੰਗ ਨੀਤੀ ਨਾਲ ਮੇਲ ਖਾਂਦੀ ਹੈ ਅਤੇ ਮਿਲਿੰਗ ਨੀਤੀ ਨੂੰ ਮੰਤਰੀ ਮੰਡਲ ਵੱਲੋਂ ਕੁਝ ਦਿਨ ਪਹਿਲਾਂ ਪ੍ਰਵਾਨਗੀ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੋਧੀ ਹੋਈ ਟਰਾਂਸਪੋਰਟ ਨੀਤੀ ਵਿਚ ਸਰਕਾਰ ਦੁਆਰਾ ਖਰੀਦੇ ਗਏ ਅਨਾਜ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਹਰੇਕ ਵਾਹਨ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣ ਦੀ ਵਿਵਸਥਾ ਲਾਜ਼ਮੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਵਾਹਨ ਟਰੈਕਿੰਗ ਪ੍ਰਣਾਲੀ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਅਤੇ ਮੌਜੂਦਾ ਅਨਾਜ ਖਰੀਦ ਪੋਰਟਲ ਨੂੰ ਇਨ੍ਹਾਂ ਪ੍ਰਣਾਲੀਆਂ ਦੇ ਅਨੁਕੂਲ ਬਣਾਉਣਾ ਹੈ।

ਲੇਬਰ ਨੀਤੀ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਨੀਤੀ ਦਾ ਉਦੇਸ਼ ਮੌਜੂਦਾ ਲੇਬਰ ਅਤੇ ਕਾਰਟੇਜ ਨੀਤੀ ਨੂੰ ਖਤਮ ਕਰਕੇ ਲੇਬਰ ਐਸੋਸੀਏਸ਼ਨਾਂ ਦੀ ਵਿਆਪਕ ਭਾਈਵਾਲੀ ਨੂੰ ਯਕੀਨੀ ਬਣਾਉਣਾ ਹੈ। ਪਿਛਲੇ ਕਈ ਦਹਾਕਿਆਂ ਤੋਂ ਅਮਲ ਅਧੀਨ ਮੌਜੂਦਾ ਲੇਬਰ ਅਤੇ ਕਾਰਟੇਜ ਨੀਤੀ ਨੂੰ ਬਹੁਤ ਸਾਰੇ ਲੋਕਾਂ ਦੁਆਰਾ ਠੇਕੇਦਾਰਾਂ ਦੇ ਪੱਖ ਵਿੱਚ ਸਮਝਿਆ ਜਾਂਦਾ ਸੀ, ਕਿਉਂਕਿ ਇਸ ਵਿੱਚ ਇੱਕੋ ਵਿਅਕਤੀ ਦੁਆਰਾ ਲੇਬਰ ਅਤੇ ਆਵਾਜਾਈ ਦੀਆਂ ਸੇਵਾਵਾਂ ਪ੍ਰਦਾਨ ਕੀਤੇ ਜਾਣਾ ਸ਼ਾਮਲ ਸੀ।

ਉਨ੍ਹਾਂ ਦੱਸਿਆ ਕਿ ਅੱਜ ਕੈਬਨਿਟ ਵੱਲੋਂ ਪ੍ਰਵਾਨ ਕੀਤੀ ਗਈ ਨੀਤੀ ਨਾਲ ਲੇਬਰ ਅਤੇ ਆਵਾਜਾਈ ਦੀਆਂ ਸੇਵਾਵਾਂ ਨੂੰ ਪੂਰੀ ਤਰ੍ਹਾਂ ਨਾਲ ਵੱਖ ਕਰ ਦਿੱਤਾ ਗਿਆ ਹੈ, ਜਿਸ ਨਾਲ ਲੇਬਰ ਐਸੋਸੀਏਸ਼ਨਾਂ ਨੂੰ ਟੈਂਡਰ ਪ੍ਰਕਿਰਿਆ ਵਿੱਚ ਸਿੱਧੇ ਤੌਰ 'ਤੇ ਹਿੱਸਾ ਲੈਣ ਦੇ ਵੱਧ ਮੌਕੇ ਪ੍ਰਦਾਨ ਕੀਤੇ ਗਏ ਹਨ, ਜਿਸ ਨਾਲ ਠੇਕੇਦਾਰ ਦੇ ਮੁਨਾਫੇ ਨੂੰ ਹਟਾ ਕੇ ਸਿੱਧੇ ਤੌਰ 'ਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਲੇਬਰ ਅਤੇ ਟਰਾਂਸਪੋਰਟ ਨੀਤੀਆਂ ਦੇ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ ਬੁਲਾਰੇ ਨੇ ਦੱਸਿਆ ਕਿ ਕੁਝ ਮੌਜੂਦਾ ਵਿਵਸਥਾਵਾਂ ਨੂੰ ਹਟਾ ਕੇ ਸਿਸਟਮ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਗਈ ਹੈ ਜਿਸ ਦੀ ਕਈ ਵਾਰ ਦੁਰਵਰਤੋਂ ਹੁੰਦੀ ਸੀ ਅਤੇ ਬੇਲੋੜੀ ਮੁਕੱਦਮੇਬਾਜ਼ੀ ਦਾ ਕਾਰਨ ਬਣਦੇ ਸਨ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਟੈਂਡਰ ਪ੍ਰਕਿਰਿਆ ਦੌਰਾਨ ਦਸਤੀ ਦਸਤਾਵੇਜ਼ਾਂ ਨੂੰ ਜਮ੍ਹਾਂ ਕਰਵਾਏ ਜਾਣ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ ਕਿਉਂਕਿ ਬਹੁਤ ਸਾਰੇ ਟੈਂਡਰ ਅਕਸਰ ਉਨ੍ਹਾਂ ਦੇ ਜਮ੍ਹਾਂ ਕਰਵਾਏ ਦਸਤਾਵੇਜ਼ਾਂ ਵਿੱਚ ਮਾਮੂਲੀ ਤਰੁੱਟੀਆਂ ਦੇ ਕਾਰਨ ਰੱਦ ਕਰ ਦਿੱਤੇ ਜਾਂਦੇ ਸਨ। 

ਨਵੇਂ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਸੋਚ ਦੇ ਅਨੁਸਾਰ ਇਸ ਨੀਤੀ ਨੇ ਪਹਿਲੀ ਵਾਰ ਪੁਰਾਣੇ ਤਜਰਬੇ ਦੀ ਲੋੜ ਤੋਂ ਬਗੈਰ ਟੈਂਡਰਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟਰੱਕਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਮਜ਼ਦੂਰਾਂ ਦੇ ਆਧਾਰ ਨੰਬਰਾਂ ਦੇ ਵੇਰਵਿਆਂ ਨੂੰ ਜਮ੍ਹਾਂ ਕਰਾਉਣ ਦੀ ਜ਼ਰੂਰਤ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ ਕਿਉਂ ਜੋ ਇਸ ਦੇ ਨਤੀਜੇ ਵਜੋਂ ਅਕਸਰ ਮਾਮੂਲੀ ਊਣਤਾਈਆਂ ਕਾਰਨ ਬੋਲੀ ਰੱਦ ਹੋ ਜਾਂਦੀ ਸੀ ਅਤੇ ਬਾਅਦ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਦਾ ਕਾਰਨ ਬਣ ਜਾਂਦਾ ਸੀ। 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਨੀਤੀ ਨੇ ਟੈਂਡਰ ਕੀਤੇ ਕਲੱਸਟਰ ਦਾ ਆਕਾਰ 50 ਹਜ਼ਾਰ ਮੀਟਰਕ ਟਨ ਤੱਕ ਸੀਮਤ ਕਰ ਦਿੱਤਾ ਹੈ। ਇਸ ਦੇ ਕਾਰਨ ਇਕ ਕਲੱਸਟਰ ਵਿੱਚ ਵਾਹਨਾਂ ਅਤੇ ਮਜ਼ਦੂਰਾਂ ਦੀ ਲੋੜ ਘਟਣ ਦੀ ਆਸ ਹੈ ਜਿਸ ਨਾਲ ਮੁਕਾਬਲਾ ਵਧਦਾ ਹੈ। ਇਸ ਤੋਂ ਪਹਿਲਾਂ ਕਿਸੇ ਕਲੱਸਟਰ ਦੇ ਆਕਾਰ ਨੂੰ ਨਿਰਧਾਰਤ ਕਰਨ ਲਈ ਕੋਈ ਮਾਪਦੰਡ ਨਹੀਂ ਸੀ ਜੋ ਕਿ ਘੱਟੋ-ਘੱਟ 5000 ਮੀਟਰਕ ਟਨ ਤੋਂ ਲੈ ਕੇ ਵੱਧ ਤੋਂ ਵੱਧ 2 ਲੱਖ ਮੀਟਰਕ ਟਨ ਤੱਕ ਵੱਖੋ-ਵੱਖ ਆਕਾਰ ਦਾ ਹੁੰਦਾ ਹੈ। ਦੋਵਾਂ ਨੀਤੀਆਂ ਨੇ ਹੁਣ ਡਿਪਟੀ ਕਮਿਸ਼ਨਰ ਨੂੰ ਟੈਂਡਰ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਡੱਲੇਵਾਲ ਨੂੰ ਕਿਸੇ ਵੀ ਸਮੇਂ ਆ ਸਕਦਾ ਹੈ ਹਾਰਟ ਅਟੈਕ, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Embed widget