(Source: ECI/ABP News)
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
ਪੰਚਾਇਤੀ ਚੋਣਾਂ ਦੇ ਵਿਚਾਲੇ ਪੰਜਾਬ ਕੈਬਨਿਟ ਦੀ ਅੱਜ ਮੀਟਿੰਗ ਹੋ ਰਹੀ ਹੈ। ਪੰਚਾਇਤੀ ਤੇ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਤੋਂ ਪਹਿਲਾਂ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
![Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ Cabinet Meeting important meeting of the Punjab Cabinet amidst political turmoil Everyone unaware of the agenda Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ](https://feeds.abplive.com/onecms/images/uploaded-images/2024/10/08/8417f785634e1880a57da743d393944e1728361161223995_original.jpg?impolicy=abp_cdn&imwidth=1200&height=675)
Punjab Cabinet Meeting: ਪੰਚਾਇਤੀ ਚੋਣਾਂ ਦੇ ਵਿਚਾਲੇ ਪੰਜਾਬ ਕੈਬਨਿਟ ਦੀ ਅੱਜ ਮੀਟਿੰਗ ਹੋ ਰਹੀ ਹੈ। ਪੰਚਾਇਤੀ ਤੇ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਤੋਂ ਪਹਿਲਾਂ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਹ ਮੀਟਿੰਗ ਇਸ ਲਈ ਵੀ ਖਾਸ ਹੈ ਕਿਉਂਕਿ ਨਵੇਂ ਬਣੇ ਪੰਜ ਕੈਬਨਿਟ ਮੰਤਰੀ ਪਹਿਲੀ ਵਾਰ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਦਰਅਸਲ ਸੀਐਮ ਭਗਵੰਤ ਮਾਨ ਨੇ ਆਪਣੀ ਕੈਬਨਿਟ ਵਿੱਚ ਫੇਰਬਦਲ ਕਰਦਿਆਂ ਤਰਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ, ਡਾ. ਰਵੀਜੋਤ ਸਿੰਘ ਤੇ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ ਹੈ। ਉਨ੍ਹਾਂ ਨੇ ਚਾਰ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ, ਅਨਮੋਲ ਗਗਨ ਮਾਨ, ਬਲਕਾਰ ਸਿੰਘ ਤੇ ਬ੍ਰਮ ਸ਼ੰਕਰ ਜਿੰਪਾ ਦੀ ਛੁੱਟੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ
ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਪਹਿਲਾਂ ਜਲੰਧਰ ਵਿੱਚ ਰੱਖੀ ਗਈ ਸੀ ਪਰ ਹੁਣ ਇਹ ਮੀਟਿੰਗ ਚੰਡੀਗੜ੍ਹ ’ਚ ਹੋਵੇਗੀ। ਪੰਜਾਬ ਦੇ ਬਹੁਤੇ ਮੰਤਰੀ ਇਸ ਵੇਲੇ ਪੰਚਾਇਤ ਚੋਣਾਂ ਵਿੱਚ ਉਲਝੇ ਹੋਏ ਹਨ। ਪੰਚਾਇਤ ਚੋਣਾਂ ਕਰਕੇ ਚੋਣ ਜ਼ਾਬਤਾ ਲੱਗਿਆ ਹੋਇਆ ਹੈ, ਜਿਸ ਕਰਕੇ ਕੈਬਨਿਟ ਮੀਟਿੰਗ ਵਿੱਚ ਕੋਈ ਅਹਿਮ ਫ਼ੈਸਲਾ ਲਏ ਜਾਣ ਦੀ ਘੱਟ ਸੰਭਾਵਨਾ ਹੈ।
ਉਂਝ ਮੀਟਿੰਗ ਦਾ ਏਜੰਡਾ ਸਾਹਮਣੇ ਨਹੀਂ ਆਇਆ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਸਿਆਸੀ ਹਿਲਜੁਲ ਦਾ ਮਾਹੌਲ ਚੱਲ ਰਿਹਾ ਹੈ, ਜਿਸ ਕਰਕੇ ਸਿਆਸੀ ਨਜ਼ਰੀਏ ਤੋਂ ਇਹ ਕੈਬਨਿਟ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ‘ਮੁੱਖ ਮੰਤਰੀ ਦੀ ਯੋਗਸ਼ਾਲਾ’ ਪ੍ਰੋਗਰਾਮ ਵਿੱਚ ਵਿਸਥਾਰ ਕੀਤੇ ਜਾਣ ਦਾ ਏਜੰਡਾ ਕੈਬਨਿਟ ਮੀਟਿੰਗ ’ਚ ਆ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ 17 ਅਕਤੂਬਰ ਦੀ ਛੁੱਟੀ, ਸਕੂਲ-ਕਾਲਜ, ਸਰਕਾਰੀ ਦਫਤਰ ਰਹਿਣਗੇ ਬੰਦ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੋਰਨਾਂ ਸ਼ਹਿਰਾਂ ਵਿੱਚ ਵੀ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾਣਾ ਹੈ ਤੇ ਇਸ ’ਤੇ ਮੀਟਿੰਗ ਵਿੱਚ ਚਰਚਾ ਹੋਣੀ ਹੈ। ਇਸੇ ਤਰ੍ਹਾਂ ਕੁਝ ਹੋਰ ਏਜੰਡੇ ਆਉਣੇ ਹਨ ਜਿਹੜੇ ਹਾਲੇ ਤੱਕ ਮੰਤਰੀਆਂ ਤੱਕ ਪੁੱਜੇ ਨਹੀਂ ਹਨ। ਪੰਜਾਬ ਕੈਬਨਿਟ ਦੀ ਪਿਛਲੀ ਮੀਟਿੰਗ ਕਰੀਬ ਮਹੀਨਾ ਪਹਿਲਾਂ ਹੋਈ ਸੀ। ਪੰਜਾਬ ਦੇ ਕਈ ਉੱਚ ਅਧਿਕਾਰੀ ਵੀ ਕੈਬਨਿਟ ਮੀਟਿੰਗ ਦੇ ਏਜੰਡੇ ਤੋਂ ਬੇਖ਼ਬਰ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)