(Source: ECI/ABP News)
Cabinet Meeting: ਪੰਜਾਬ ਸਰਕਾਰ ਲਾਏਗੀ ਵੱਡੇ ਫੈਸਲਿਆਂ 'ਤੇ ਮੋਹਰ, ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ 6 ਫਰਵਰੀ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵੱਡੇ ਫੈਸਲਿਆਂ ਉਪਰ ਮੋਹਰ ਲੱਗ ਸਕਦੀ ਹੈ। ਨਵੇਂ ਸਾਲ ਤੋਂ ਬਾਅਦ ਪੰਜਾਬ ਸਰਕਾਰ ਦੀ ਇਹ ਪਹਿਲੀ ਕੈਬਨਿਟ ਮੀਟਿੰਗ ਹੈ।
![Cabinet Meeting: ਪੰਜਾਬ ਸਰਕਾਰ ਲਾਏਗੀ ਵੱਡੇ ਫੈਸਲਿਆਂ 'ਤੇ ਮੋਹਰ, ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ Cabinet Meeting: Punjab Government to Make Major Decisions, CM Bhagwant Mann Calls Cabinet Meeting Cabinet Meeting: ਪੰਜਾਬ ਸਰਕਾਰ ਲਾਏਗੀ ਵੱਡੇ ਫੈਸਲਿਆਂ 'ਤੇ ਮੋਹਰ, ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ](https://feeds.abplive.com/onecms/images/uploaded-images/2025/01/29/40766afdedbd09e24a6f2c2c7bd6c5a01738150339829700_original.jpg?impolicy=abp_cdn&imwidth=1200&height=675)
Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ 6 ਫਰਵਰੀ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵੱਡੇ ਫੈਸਲਿਆਂ ਉਪਰ ਮੋਹਰ ਲੱਗ ਸਕਦੀ ਹੈ। ਨਵੇਂ ਸਾਲ ਤੋਂ ਬਾਅਦ ਪੰਜਾਬ ਸਰਕਾਰ ਦੀ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ 6 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਸ਼ੁਰੂ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸ ਦਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਇਹ ਮੀਟਿੰਗ ਦਿੱਲੀ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਅਗਲੇ ਦਿਨ ਹੀ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ ਸਰਕਾਰ ਕਈ ਮਹੱਤਵਪੂਰਨ ਮੁੱਦਿਆਂ 'ਤੇ ਫੈਸਲੇ ਲੈ ਸਕਦੀ ਹੈ।
ਕੈਬਨਿਟ ਮੀਟਿੰਗ ਤੋਂ ਪਹਿਲਾਂ ਚਰਚਾ ਹੈ ਕਿ ਮੀਟਿੰਗ ਵਿੱਚ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਵਿੱਚ ਕੁਝ ਨਵੀਆਂ ਨੀਤੀਆਂ ਲਾਗੂ ਕਰਨ ਬਾਰੇ ਵੀ ਚਰਚਾ ਹੋਵੇਗੀ। ਛੇ ਫਰਵਰੀ ਨੂੰ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਮੀਡੀਆ ਨਾਲ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)