ਪੜਚੋਲ ਕਰੋ

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਗਾਊਂ ਜ਼ਮਾਨਤ ਲਈ ਪਹੁੰਚੇ ਅਦਾਲਤ , ਜਾਣੋ ਕੀ ਹੈ ਮਾਮਲਾ ?

ਪੰਜਾਬ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੁਲਿਸ 'ਤੇ ਪਥਰਾਅ ਕਰਨ ਦੇ ਮਾਮਲੇ 'ਚ ਆਪ ਆਗੂ ਅਤੇ ਅਮਨ ਅਰੋੜਾ ਅਤੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵਕੀਲ ਹਰਿੰਦਰ ਕੁਮਾਰ ਅਤੇ ਦਵਿੰਦਰ ਕੁਮਾਰ ਰਾਹੀਂ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। 

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਰੀਬ ਦੋ ਸਾਲ ਪਹਿਲਾਂ ਪੁਲਿਸ 'ਤੇ ਪਥਰਾਅ ਕਰਨ ਦੇ ਮਾਮਲੇ 'ਚ ਆਪ ਆਗੂ ਅਤੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵਕੀਲ ਹਰਿੰਦਰ ਕੁਮਾਰ ਅਤੇ ਦਵਿੰਦਰ ਕੁਮਾਰ ਰਾਹੀਂ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। 
 
ਚੰਡੀਗੜ੍ਹ ਪੁਲਿਸ ਨੇ 10 ਜਨਵਰੀ 2020 ਨੂੰ ਐਮਐਲਏ ਹੋਸਟਲ ਦੇ ਸਾਹਮਣੇ ਆਯੋਜਿਤ ਪ੍ਰਦਰਸ਼ਨ ਦੌਰਾਨ ਪੁਲਿਸ 'ਤੇ ਪਥਰਾਅ ਕਰਨ ਦੇ ਦੋਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਸਮੇਤ 10 'ਆਪ' ਨੇਤਾਵਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਪੁਲੀਸ ਨੇ ਦੋਸ਼ ਲਾਇਆ ਸੀ ਕਿ ‘ਆਪ’ ਵਰਕਰਾਂ ਨੇ ਆਗੂਆਂ ਦੇ ਉਕਸਾਉਣ ’ਤੇ ਪੁਲੀਸ ’ਤੇ ਪਥਰਾਅ ਕੀਤਾ ਜਦੋਂ ਉਨ੍ਹਾਂ ਨੂੰ ਵਿਧਾਇਕ ਹੋਸਟਲ ਨੇੜੇ ਰੋਕਿਆ ਗਿਆ। ਇਹ ਆਗੂ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਇਲਾਕੇ ਵਿੱਚ ਧਾਰਾ 144 ਲਾਗੂ ਹੋਣ ਕਾਰਨ ਰੋਕ ਦਿੱਤਾ ਗਿਆ ਸੀ। ਮਹਿਲਾ ਕਾਂਸਟੇਬਲ ਦੇ ਬਿਆਨ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਵਿੱਚ ਦੋਸ਼ ਲਾਇਆ ਗਿਆ ਕਿ ਪੁਲੀਸ ਨੇ ਕਾਰਕੁਨਾਂ ਨੂੰ ਖਿੰਡਾਉਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਉਨ੍ਹਾਂ ਪੁਲੀਸ ’ਤੇ ਪਥਰਾਅ ਸ਼ੁਰੂ ਕਰ ਦਿੱਤਾ। ਹਮਲੇ ਵਿੱਚ ਸ਼ਿਕਾਇਤਕਰਤਾ ਅਤੇ ਤਿੰਨ ਹੋਰ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸੀ।

ਬਿਨਾਂ ਜਾਂਚ ਦੇ ਹੋਇਆ ਸੀ ਕੇਸ ਦਰਜ  

ਪੁਲੀਸ ਨੇ ਧਾਰਾ 353, 332, 147 ਅਤੇ 149 ਤਹਿਤ ਕੇਸ ਦਰਜ ਕੀਤਾ ਸੀ। ਵਕੀਲ ਨੇ ਕਿਹਾ ਕਿ ਐਫਆਈਆਰ ਵਿੱਚ ਦੋਸ਼ ਝੂਠੇ ਹਨ ਅਤੇ ਉਸ ਦੇ ਮੁਵੱਕਿਲਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਇਹ ਮਾਮਲਾ ਸਿਆਸੀ ਬਦਲਾਖੋਰੀ ਕਾਰਨ ਦਰਜ ਕੀਤਾ ਗਿਆ ਹੈ। ਵਕੀਲ ਨੇ ਕਿਹਾ ਕਿ ਕੇਸ ਦਰਜ ਕਰਨ ਤੋਂ ਪਹਿਲਾਂ ਕੋਈ ਸਹੀ ਜਾਂਚ ਨਹੀਂ ਕੀਤੀ ਗਈ ਅਤੇ ਤੱਥਾਂ ਦੀ ਪੁਸ਼ਟੀ ਵੀ ਨਹੀਂ ਕੀਤੀ ਗਈ। ਅਦਾਲਤ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਮਾਸਟਰ ਬਲਦੇਵ ਸਿੰਘ ਅਤੇ ਕੁਝ ਹੋਰ ‘ਆਪ’ ਆਗੂਆਂ ਨੂੰ ਪਹਿਲਾਂ ਹੀ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਵਕੀਲ ਨੇ ਕਿਹਾ ਕਿ ਉਕਤ ਦੋਵੇਂ ਆਗੂਆਂ ਨੂੰ ਇਸ ਕੇਸ ਵਿੱਚ ਅਗਾਊਂ ਜ਼ਮਾਨਤ ਵੀ ਦਿੱਤੀ ਜਾਣੀ ਚਾਹੀਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ
ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
IPL 2025: ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?
Embed widget