Cabinet minister aman arora: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਸੈਸ਼ਨ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਦੋ ਸਾਲ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਮੰਤਰੀ ਅਮਨ ਅਰੋੜਾ ਨੇ ਸੁਨਾਮ ਅਦਾਲਤ ਦੇ ਫੈਸਲੇ ਨੂੰ ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।
ਅਦਾਲਤ ਦੇ ਇਸ ਫੈਸਲੇ ਨਾਲ ਅਮਨ ਅਰੋੜਾ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਵਿਰੋਧੀ ਪਾਰਟੀਆਂ ਇਸ ਸਜ਼ਾ ਦੇ ਆਧਾਰ 'ਤੇ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਖਤਮ ਕਰਨ ਦੀ ਮੰਗ ਕਰ ਰਹੀਆਂ ਸਨ। ਦੱਸ ਦਈਏ ਕਿ ਅਦਾਲਤ ਨੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ ਦੋ ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।
ਇਹ ਵੀ ਪੜ੍ਹੋ: AAP Protest in Delhi: 2 ਫਰਵਰੀ ਨੂੰ 'ਆਪ' ਦਾ ਵੱਡਾ ਪ੍ਰਦਰਸ਼ਨ, ਸੀਐਮ ਕੇਜਰੀਵਾਲ ਅਤੇ ਭਗਵੰਤ ਮਾਨ ਹੋਣਗੇ ਸ਼ਾਮਲ