ਪੜਚੋਲ ਕਰੋ

Punjab News: ਲੌਂਗੋਵਾਲ ਵਿਖੇ 3.76 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਪੁਲਾਂ ਦਾ ਰੱਖਿਆ ਨੀਂਹ ਪੱਥਰ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਈ ਦਹਾਕਿਆਂ ਤੋਂ ਲਟਕ ਰਹੀ ਮੰਗ ਕੀਤੀ ਪੂਰੀ

Cabinet Minister Aman Arora: ਕੈਬਨਿਟ ਮੰਤਰੀ ਅਮਨ ਅਰੋੜਾ ਲੌਂਗੋਵਾਲ ਅਤੇ ਨੇੜਲੇ ਕਈ ਪਿੰਡਾਂ ਦੇ ਲੋਕਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਦਾ ਆਗਾਜ਼ ਕਰਨ ਲਈ ਪੁੱਜੇ ਸਨ।

Sunam: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੀ ਨੁਹਾਰ ਬਦਲਣ ਦਾ ਟੀਚਾ ਸਾਕਾਰ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਜਿਸਦੇ ਚੱਲਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 9 ਦਸੰਬਰ ਨੂੰ ਦੋ ਹੋਰ ਪੁਲਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖ ਗਿਆ।

ਦੱਸ ਦਈਏ ਬੀਤੇ ਦਿਨੀਂ ਕੈਬਨਿਟ ਮੰਤਰੀ ਅਮਨ ਅਰੋੜਾ ਲੌਂਗੋਵਾਲ ਅਤੇ ਨੇੜਲੇ ਕਈ ਪਿੰਡਾਂ ਦੇ ਲੋਕਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਦਾ ਆਗਾਜ਼ ਕਰਨ ਲਈ ਪੁੱਜੇ ਸਨ। ਉਨ੍ਹਾਂ ਨੇ ਲੌਂਗੋਵਾਲ-ਸ਼ੇਰੋਂ ਸੜਕ ਤੋਂ ਗੁਰਦੁਆਰਾ ਸਾਹਿਬ ਅਲੀਕੇ ਸੜਕ 'ਤੇ ਬਹਾਦੁਰ ਸਿੰਘ ਵਾਲਾ ਡਰੇਨ ਉੱਪਰ ਹਾਈ ਲੈਵਲ ਬ੍ਰਿਜ ਦੀ ਉਸਾਰੀ ਅਤੇ ਲੌਂਗੋਵਾਲ ਤੋਂ ਸ਼ਾਹਪੁਰ ਸੜਕ 'ਤੇ ਬਹਾਦੁਰ ਸਿੰਘ ਵਾਲਾ ਡਰੇਨ ਉੱਪਰ ਹਾਈ ਲੈਵਲ ਬ੍ਰਿਜ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਪੁਲਾਂ ਦੀ ਉਸਾਰੀ ਉਤੇ 3.76 ਕਰੋੜ ਦੀ ਲਾਗਤ ਆਵੇਗੀ ਅਤੇ ਬਰਸਾਤ ਦੇ ਦਿਨਾਂ ਦੌਰਾਨ ਇਨ੍ਹਾਂ ਪੁਲਾਂ ਦੀ ਘਾਟ ਕਾਰਨ ਵੱਡੇ ਪੱਧਰ ਉਤੇ ਨੁਕਸਾਨ ਦਾ ਸਾਹਮਣਾ ਕਰਨ ਵਾਲੇ ਪਿੰਡਾਂ ਦੇ ਲੋਕਾਂ ਨੂੰ ਅਗਲੇ 3 ਮਹੀਨਿਆਂ ਅੰਦਰ ਇਹ ਪੁਲ ਮੁਕੰਮਲ ਕਰਵਾ ਕੇ ਸਮਰਪਿਤ ਕੀਤੇ ਜਾਣਗੇ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਲੋਕਾਂ ਨੇ ਵਿਕਾਸ ਪੱਖੋਂ ਵੱਡਾ ਖਮਿਆਜ਼ਾ ਭੁਗਤਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਨ੍ਹਾਂ ਪੰਜ ਸਾਲਾਂ ਦੌਰਾਨ ਲਗਾਤਾਰ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਜਾਵੇਗੀ ਤਾਂ ਜੋ ਹਲਕੇ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਾ ਰਹੇ। ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਪੁਲਾਂ ਦੀ ਲੰਬਾਈ ਕ੍ਰਮਵਾਰ 80 ਫੁੱਟ ਅਤੇ 90 ਫੁੱਟ ਹੋਵੇਗੀ ਜਦਕਿ ਚੌੜਾਈ 25-25 ਫੁੱਟ ਹੋਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਸਮਿਆਂ ਦੌਰਾਨ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੌਂਗੋਵਾਲ-ਸ਼ੇਰੋਂ ਸੜਕ ਤੋਂ ਗੁਰਦੁਆਰਾ ਸਾਹਿਬ ਅਲੀਕੇ ਸੜਕ 'ਤੇ ਬਹਾਦੁਰ ਸਿੰਘ ਵਾਲਾ ਡਰੇਨ ਉੱਪਰ ਬਣਨ ਵਾਲੇ ਹਾਈ ਲੈਵਲ ਬ੍ਰਿਜ ਦੀ ਉਚਾਈ ਨਿਰਧਾਰਿਤ ਉਚਾਈ ਨਾਲੋਂ ਚਾਰ ਫੁੱਟ ਵੱਧ ਰੱਖੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਮੁਸ਼ਕਲ ਨਾ ਆਵੇ।

ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਆਪ ਆਗੂ ਬਲਵਿੰਦਰ ਸਿੰਘ ਢਿੱਲੋਂ,ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ ,ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ,ਆਪ ਦੇ ਨੌਜਵਾਨ ਆਗੂ ਕਮਲ ਬਰਾੜ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਕੌਂਸਲ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ,ਕੌਂਸਲਰ ਸ੍ਰੀਮਤੀ ਰੀਨਾ ਰਾਣੀ, ਕੌਸਲਰ ਸ੍ਰੀਮਤੀ ਸੁਸ਼ਮਾ ਰਾਣੀ, ਕੌਂਸਲਰ ਗੁਰਮੀਤ ਸਿੰਘ ਫੌਜੀ,ਕੌਸਲਰ ਗੁਰਮੀਤ ਸਿੰਘ ਲੱਲੀ,ਰਾਜ ਕੁਮਾਰ ਰਾਜੂ,ਆਪ ਦੇ ਬਲਾਕ ਪ੍ਰਧਾਨ ਵਿੱਕੀ ਵਿਸ਼ਿਸ਼ਟ,ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਸਿੱਧੂ,ਬਲਕਾਰ ਸਿੰਘ ਸਿੱਧੂ,
ਸੁਖਪਾਲ ਸਿੰਘ ਬਾਜਵਾ, ਸਿਸ਼ਨਪਾਲ ਗਰਗ, ਸਿੱਪੀ ਧੀਮਾਨ ,ਸੁਖਪਾਲ ਸਿੰਘ ਤੋਚੀ, ਗੁਰਜੰਟ ਖਾਨ, ਲੱਕੀ ਸਿੰਘ ਪਿੰਡੀ, ਕੇਸਰ ਸਿੰਘ ਪਿੰਡੀ ,ਪ੍ਰੀਤਮ ਸਿੰਘ, ਬਲਕਾਰ ਸਿੰਘ, ਜਗਰਾਜ ਸਿੰਘ,ਨੀਟੂ ਸ਼ਰਮਾ, ਲੱਕੀ ਕਪਿਆਲ, ਜਗਰਾਜ ਬਟੂਹਾ, ਪ੍ਰੀਤਮ ਸਿੰਘ, ਹੌਲਦਾਰ ਦਰਸ਼ਨ ਸਿੰਘ, ਜੱਸੇ ਕਾ ਦਾਰਾ ਸਿੰਘ, ਸੁਖਪਾਲ ਸਿੰਘ ਬਾਜਵਾ, ਨਿਹਾਲ ਸਿੰਘ, ਜੱਗਾ ਸਿੰਘ ਭੁੱਲਰ, ਜਗਰਾਜ ਸਿੰਘ, ਰੋਹੀ ਸਿੰਘ,ਲਾਭ ਸਿੰਘ, ਅਮਰ ਸਿੰਘ ਤੇ ਜਗਪਾਲ ਸਿੰਘ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget