ਪੜਚੋਲ ਕਰੋ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਖੂਨਦਾਨ ਕਰ ਕੇ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਰਬਪੱਖੀ ਵਿਕਾਸ ਲਈ ਸਾਰਥਕ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ ।

ਚੰਡੀਗੜ੍ਹ/ਸੰਗਰੂਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਆਯੋਜਿਤ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਖੁਦ ਖੂਨਦਾਨ ਕਰਕੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। 

ਇਸ ਮੌਕੇ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਨਿਵੇਕਲਾ ਉਪਰਾਲਾ ਕਰਦੇ ਹੋਏ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਖੂਨ ਦੀ ਘਾਟ ਕਾਰਨ ਹਸਪਤਾਲਾਂ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਨ ਵਾਲੇ ਲੋੜਵੰਦਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖੂਨਦਾਨ ਉੱਤਮ ਦਾਨ ਹੈ ਅਤੇ ਇਸ ਤੋਂ ਵੱਡਾ ਕੋਈ ਹੋਰ ਦਾਨ ਨਹੀਂ ਹੈ।

ਕੈਬਨਿਟ ਮੰਤਰੀ ਅਰੋੜਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾਂ ਜਿਊਂਦੀਆਂ ਰਹਿੰਦੀਆਂ ਹਨ। ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਸੰਤਾਂ ਦੀ ਯਾਦ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਦਾ ਮਕਸਦ ਵੀ ਮਨੁੱਖਤਾ ਦੀ ਸੇਵਾ ਹੀ ਹੈ ਜਿਸ ਰਾਹੀਂ ਇਕੱਤਰ ਹੋਣ ਵਾਲੇ ਖੂਨ ਦੀ ਇੱਕ ਇੱਕ ਬੂੰਦ  ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ ਹੋਵੇਗੀ।

ਇਸ ਮੌਕੇ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਰਬਪੱਖੀ ਵਿਕਾਸ ਲਈ ਸਾਰਥਕ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਕੁਝ ਸਮੇਂ ਵਿੱਚ ਲੋਕਾਂ ਨੂੰ ਹਲਕਾ ਸੁਨਾਮ ਵਿਕਾਸ ਦੀਆਂ ਲੀਹਾਂ ’ਤੇ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਦਾ ਕਾਇਆ ਕਲਪ ਵੀ ਉਨ੍ਹਾਂ ਦੇ ਮਿੱਥੇ ਟੀਚਿਆਂ ਵਿੱਚੋਂ ਇੱਕ ਹੈ ਜਿਸ ਦੇ ਚਲਦਿਆਂ ਜਲਦੀ ਹੀ ਇਥੇ ਵੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਅਨਾਜ ਮੰਡੀ ਲੌਂਗੋਵਾਲ ਵਿਖੇ ਆਯੋਜਿਤ ਖੂਨਦਾਨ ਕੈਂਪ ਦੌਰਾਨ ਅਮਨ ਅਰੋੜਾ ਨੇ ਖੂਨਦਾਨ ਕਰਨ ਵਾਲੇ ਵਾਲੰਟੀਅਰਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਦਿਆਂ ਲੋਕ ਸੇਵਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਖੂਨਦਾਨ ਕਰਕੇ ਆਪਣਾ ਵਿਲੱਖਣ ਯੋਗਦਾਨ ਪਾਉਣ ਲਈ ਹੌਂਸਲਾ ਅਫ਼ਜਾਈ ਕੀਤੀ। ਇਸ ਦੌਰਾਨ ਸਲਾਈਟ ਲੌਂਗੋਵਾਲ, ਨਿਰੰਕਾਰੀ ਮਿਸ਼ਨ, ਜੀਵਨ ਆਸ਼ਾ ਵੈਲਫੇਅਰ ਕਲੱਬ ਅਤੇ ਯੰਗ ਵੈਲਫੇਅਰ ਕਲੱਬ ਸਮੇਤ ਹੋਰ ਸਮਾਜ ਸੇਵੀ ਸੰਗਠਨਾਂ ਨੇ ਵੀ ਸਹਿਯੋਗ ਦਿੱਤਾ। ਵਣ ਮੰਡਲ ਸੰਗਰੂਰ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਾਰਿਆਂ ਨੂੰ ਮੁਫ਼ਤ ਬੂਟੇ ਵੰਡੇ ਗਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget