Punjab News : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ, ਅਨਮੋਲ ਗਗਨ ਮਾਨ ਦਾ ਪੈਰ ਫਰੈਕਚਰ ਹੋ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਖਰੜ ਵਿਖੇ ਲਿਜਾਇਆ ਗਿਆ। ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਪੈਰ ਉਤੇ ਪਲਸਤਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਰੈਸਟ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਅਨਮੋਨ ਗਗਨ ਮਾਨ ਨੇ ਜਾਣਕਾਰੀ ਖੁਦ ਟਵੀਟ ਕਰਕੇ ਦਿੱਤੀ ਹੈ।

 

 





ਉਨ੍ਹਾਂ ਲਿਖਿਆ ,ਮੇਰਾ ਪੈਰ ਫਰੈਕਚਰ ਹੋਣ ਕਾਰਨ ਸਰਕਾਰੀ ਹਸਪਤਾਲ ਖਰੜ ਜਾ ਕੇ ਪਲਸਤਰ ਕਰਵਾਇਆ। ਹਾਲਾਂਕਿ ਡਾਕਟਰ ਸਾਹਿਬ ਵੱਲੋੰ ਮੈਨੂੰ ਕੁਝ ਦਿਨ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ ਪਰ ਹਲਕਾ ਨਿਵਾਸੀਆਂ ਨੂੰ ਕੋਈ ਫ਼ਿਕਰ ਕਰਨ ਦੀ ਲੋੜ ਨਹੀਂ ਕਿਉਂਕਿ ਮੈਂ ਹਲਕੇ ਦਾ ਦੌਰਾ ਕਰ ਲਿਆ ਹੈ ਅਤੇ ਪ੍ਰਸ਼ਾਸਨ ਅਤੇ ਆਪਣੀਆਂ ਟੀਮਾਂ ਨੂੰ ਹਦਾਇਤਾਂ ਦੇ ਦਿੱਤੀਆਂ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।

 

  ਜ਼ਿਕਰਯੋਗ ਹੈ ਕਿ ਅਨਮੋਨ ਗਗਨ ਮਾਨ ਅੱਜ ਮੀਂਹ ਪੈਣ ਕਾਰਨ ਵਿਗੜੇ ਹਾਲਤਾਂ ਦਾ ਖੁਦ ਲੋਕਾਂ ਵਿੱਚ ਜਾ ਕੇ ਜਾਇਜ਼ਾ ਲੈ ਰਹੇ ਸੀ ,ਜਿਸ ਕਰਕੇ ਪੈਰ ਫਰੈਕਚਰ ਹੋ ਗਿਆ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਹੋਇਆ ਫਰੈਕਚਰ , ਲੱਗਿਆ ਪਲਸਤਰ


ਇਹ ਵੀ ਪੜ੍ਹੋ : ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਨਾਲ ਭਰੀਆਂ ਸੜਕਾਂ ਦੀ ਸੂਚੀ ਕੀਤੀ ਜਾਰੀ, MC ਨੇ ਕਿਹਾ ਟੀਮਾਂ ਸੜਕਾਂ ਨੂੰ ਸਾਫ਼ ਕਰਨ ਦਾ ਕਰ ਰਹੀਆਂ ਕੰਮ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ