ਮੁਹਾਲੀ: ਅੱਜ 'ਆਪ' ਪਾਰਟੀ ਦੇ ਯੂਥ ਵਿੰਗ ਵੱਲੋਂ ਖਰੜ ਵਿਖੇ 'ਨਸ਼ਾ ਛਡਾਓ ਪੰਜਾਬ ਬਚਾਓ' ਦੇ ਬੈਨਰ ਹੇਠ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਿਰਕਤ ਕੀਤੀ।


ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਮੰਤਰੀ ਨੇ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਆਰਥਿਕ ਤੌਰ 'ਤੇ ਕਮਜ਼ੋਰ ਹੋਣ ਦੇ ਨਾਲ-ਨਾਲ ਸਰੀਰਕ ਤੌਰ 'ਤੇ ਵੀ ਕਮਜ਼ੋਰ ਹੋ ਜਾਂਦਾ ਹੈ। 



ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਨੌਜਵਾਨ ਆਪਣੇ ਅਤੇ ਆਪਣੇ ਪਰਿਵਾਰ ਬਾਰੇ ਵੀ ਨਹੀਂ ਸੋਚਦਾ, ਉਹ ਨਸ਼ੇ ਤੋਂ ਛੁਟਕਾਰਾ ਪਾਉਣ ਦੀ ਬਜਾਏ ਆਪਣੇ ਪੂਰੇ ਪਰਿਵਾਰ ਨੂੰ ਨਰਕ ਭੋਗਣ ਲਈ ਮਜਬੂਰ ਕਰ ਦਿੰਦਾ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਪੜ੍ਹਾਈ ਲਈ ਪ੍ਰੇਰਿਤ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਸੱਭਿਆਚਾਰਕ ਵਿਰਸੇ ਅਤੇ ਇਤਿਹਾਸਕ ਪਿਛੋਕੜ ਕਾਰਨ ਦੇਸ਼-ਵਿਦੇਸ਼ ਵਿੱਚ ਸਨਮਾਨਿਤ ਕੀਤਾ ਗਿਆ ਹੈ। ਪੰਜ ਦਰਿਆਵਾਂ ਦੀ ਪਵਿੱਤਰ ਧਰਤੀ 'ਤੇ ਨਸ਼ਿਆਂ ਦੇ ਦਰਿਆ ਨੇ ਹੁਣ ਇੱਥੋਂ ਦੀ ਜਵਾਨੀ ਦਾ ਗਲਾ ਘੁੱਟ ਕੇ ਰੱਖ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੇ ਭਿਆਨਕ ਖ਼ਤਰਿਆਂ ਦੀ ਬਜਾਏ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾਣਗੇ। ਇਸ ਰੈਲੀ ਦੀ ਅਗਵਾਈ ‘ਆਪ’ ਪਾਰਟੀ ਦੇ ਯੂਥ ਵਿੰਗ ਦੇ ਆਗੂ ਸੁਖਵਿੰਦਰ ਸਿੰਘ ਬਿੱਟੂ ਨੇ ਕੀਤੀ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: