(Source: ECI/ABP News)
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ
![ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ Cabinet Minister Anmol Gagan Mann reviewed the development works of various villages of Kharar constituency ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ](https://feeds.abplive.com/onecms/images/uploaded-images/2023/05/29/16a9803b639671feca3990abb00e2a841685361096666345_original.jpg?impolicy=abp_cdn&imwidth=1200&height=675)
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਇਹ ਗਾਣੇ ਅੱਜ ਵੀ ਲੋਕਾਂ ਦੀ ਪਸੰਦ, ਇੱਥੇ ਸੁਣੋ ਮੂਸੇਵਾਲਾ ਦੇ ਹੁਣ ਤੱਕ ਦੇ ਬੈਸਟ ਗਾਣੇ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨਾਂ ਵੱਲੋ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਬੀਤੇ ਦਿਨੀ ਪਿੰਡ ਖਿਜਰਾਬਾਦ ਅਤੇ ਬਰਸਾਲਪੁਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ
ਉਨਾਂ ਕਿਹਾ ਕਿ ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਉੱਘੇ ਪਤਵੰਤੇ ਵਿਸ਼ੇਸ ਤੌਰ ਤੇ ਹਾਜ਼ਰ ਸਨ। ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)