ਸਰਕਾਰ ਦੇ ਕੰਨੀ ਪਈ ਆਹ ਇਲਾਕੇ ਦੇ ਲੋਕਾਂ ਦੀ ਆਵਾਜ਼, 152 ਕਰੋੜ ਲਾ ਕੇ 18 ਮਹੀਨਿਆਂ ਵਿੱਚ ਬਦਲੀ ਜਾਵੇਗੀ ਨੁਹਾਰ
ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਤੇ 152.58 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸਦੀ ਲੰਬਾਈ 27.660 ਕਿਲੋਮੀਟਰ ਹੋਵੇਗੀ। ਪੇਂਡੂ ਖੇਤਰਾਂ ਵਿੱਚ ਇਹ 10 ਮੀਟਰ ਅਤੇ ਨਿਰਮਤ ਖੇਤਰਾਂ ਵਿਚ ਇਸਦੀ ਚੋੜਾਈ 12 ਮੀਟਰ ਹੋਵੇਗੀ।
Punjab News: ਆਖਿਰਕਾਰ ਸਾਲਾ ਦੀ ਉਡੀਕ ਮਗਰੋ ਮਲੋਟ ਅਤੇ ਮੁਕਤਸਰ ਦੇ ਆਲੇ ਦੁਆਲੇ ਦੇ ਪਿੰਡਾ ਦੇ ਵਾਸੀਆ ਦੀ ਗੁਹਾਰ ਸਰਕਾਰ ਵੱਲੋਂ ਸੁਣੀ ਗਈ ਹੈ। ਇਲਾਕੇ ਦੀ ਸੜਕਾਂ ਟੁੱਟੀਆਂ ਹੋਣ ਕਰਕੇ ਲੋਕਾਂ ਨੂੰ ਬੜੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਮਲੋਟ ਤੋ ਵਿਧਾਇਕ ਅਤੇ ਕੈਬਿਨਿਟ ਮੰਤਰੀ ਬਲਜੀਤ ਕੋਰ ਨੇ ਇਹ ਬੀੜਾ ਚੁੱਕਿਆ ਹੈ ।
ਕੈਬਨਿਟ ਮੰਤਰੀ ਬਲਜੀਤ ਕੌਰ ਨੇ 152 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ ਤੇ ਭਰੋਸਾ ਦਿੱਤਾ ਕਿ 18 ਮਹੀਨੇ ਵਿੱਚ ਬਣ ਕੇ ਤਿਆਰ ਹੋਵੇਗੀ। ਜ਼ਿਕਰ ਕਰ ਦਈਏ ਕਿ ਇਹ ਸੜਕ ਪੰਜਾਬ ਦੇ ਕਈ ਜਿਲ੍ਹਿਆਂ ਨੂੰ ਰਾਜਸਥਾਨ ਅਤੇ ਹਰਿਆਣਾ ਦੇ ਜ਼ਿਲ੍ਹਿਆਂ ਨਾਲ ਜੋੜਦੀ ਹੈ
ਇਸ ਮੌਕੇ ਡਾ: ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਨੇ ਸਾਰੇ ਅੜਿੱਕੇ ਦੂਰ ਕਰਕੇ ਇਸ ਸੜਕ ਦਾ ਕੰਮ ਸ਼ੁਰੂ ਕਰਵਾਇਆ ਹੈ ਅਤੇ ਇਸ ਨੂੰ ਮਿੱਥੇ 18 ਮਹੀਨੇ ਦੇ ਸਮੇਂ ਵਿਚ ਪੂਰਾ ਕਰਕੇ ਇਲਾਕੇ ਦੇ ਲੋਕਾਂ ਨੂੰ ਇਹ ਸੜਕ ਸਮਰਪਿਤ ਕੀਤੀ ਜਾਵੇਗੀ।
152 ਕਰੋੜ ਦੀ ਲਾਗਤ ਨਾਲ ਹੋਵੇਗੀ ਤਿਆਰ
ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਤੇ 152.58 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸਦੀ ਲੰਬਾਈ 27.660 ਕਿਲੋਮੀਟਰ ਹੋਵੇਗੀ। ਪੇਂਡੂ ਖੇਤਰਾਂ ਵਿੱਚ ਇਹ 10 ਮੀਟਰ ਅਤੇ ਨਿਰਮਤ ਖੇਤਰਾਂ ਵਿਚ ਇਸਦੀ ਚੋੜਾਈ 12 ਮੀਟਰ ਹੋਵੇਗੀ। ਇਸ ਇਲਾਕੇ ਦੇ ਸੜਕੀ ਸੰਪਰਕ ਨੂੰ ਮਜਬੂਤ ਕਰਨ ਦੇ ਨਾਲ ਨਾਲ ਪੰਜਾਬ ਦੇ ਰਾਜਸਥਾਨ ਨਾਲ ਸੜਕੀ ਸੰਪਰਕ ਨੂੰ ਵੀ ਛੋਟਾ ਕਰੇਗੀ ਅਤੇ ਇਸ ਨਾਲ ਲੋਕਾਂ ਨੂੰ ਵੱਡੀ ਸਹੁਲਤ ਹੋਵੇਗੀ। ਦੱਸ ਦਈਏ ਕਿ ਅਬੋਹਰ, ਸ੍ਰੀ ਗੰਗਗਾਨਗਰ ਜਾਣਾ ਹੋਵੇ ਤਾ ਇਸੇ ਸੜਕ ਤੋ ਹੋ ਕੇ ਗੁਜਰਨਾ ਪੈਂਦਾ ਹੈ ਤੇ ਜੇ ਡਬਵਾਲੀ, ਸਿਰਸਾ , ਹਿਸਾਰ , ਰੋਹਤਕ ਅਤੇ ਦਿੱਲੀ ਜਾਣਾ ਹੋਵੇ ਤਾ ਇਸੇ ਸੜਕ ਤੋ ਹੋਕੇ ਹੀ ਲੰਘਣਾ ਪੈਂਦਾ ਹੈ
ਪਿਛਲੀਆਂ ਸਰਕਾਰਾਂ ਦੀ ਅਣਗਿਹਲੀ ਦਾ ਹੋਈ ਸ਼ਿਕਾਰ-ਬਲਜੀਤ ਕੌਰ
ਪਹਿਲੇ ਪੜਾਅ ਵਿਚ ਸੜਕ ਨੂੰ ਚੌੜਾ ਕਰਨ ਲਈ ਦਰੱਖਤ ਪੁੱਟਣ ਦਾ ਕੰਮ ਸ਼ੁਰੂ ਹੋ ਰਿਹਾ ਹੈ ਜਿਸਤੋਂ ਤੁਰੰਤ ਬਾਅਦ ਸੜਕ ਨਿਰਮਾਣ ਕਾਰਜ ਆਰੰਭ ਹੋ ਜਾਣਗੇ। ਪਿੱਛਲੇ 10 ਸਾਲ ਤੋਂ ਇਹ ਸੜਕ ਖਸਤਾ ਹਾਲ ਸੀ ਪਰ ਪਿਛਲੀਆਂ ਸਰਕਾਰਾ ਨੇ ਇਸਦੇ ਲਈ ਕੋਈ ਧਿਆਨ ਨਹੀਂ ਦਿੱਤਾ ਅਤੇ ਲੋਕਾਂ ਦੇ ਦੁੱਖਾਂ ਦੀ ਪਿੱਛਲੇ ਸ਼ਾਸਕਾਂ ਨੇ ਸਾਰ ਨਹੀਂ ਲਈ। ਉਨ੍ਹਾਂ ਨੇ ਮਲੋਟ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੇ ਸਮੂਹ ਲੋਕਾਂ ਨੂੰ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਦੀ ਵਧਾਈ ਦਿੱਤੀ। ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਸੜਕ ਦਾ ਕੰਮ ਸ਼ੁਰੂ ਹੋਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।